ਇੱਕੋ ਰਾਤ 20 ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ
ਆਦਮਪੁਰ,16 ਨਵੰਬਰ (ਹਰਪ੍ਰੀਤ ਸਿੰਘ)-ਇਲਾਕੇ ’ਚ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਕਾਲਰਾ ਦੇ ਖੇਤਾਂ ’ਚ ਲੱਗੀਆਂ ਕਰੀਬ 20 ਸਮਰਸੀਬਲ ਮੋਟਰਾਂ ਦੀਆਂ ਕੀਮਤੀ ਤਾਰਾਂ ਚੋਰੀ ਕਰ ਲਈਆਂ ਗਈਆਂ। ਇੱਕੋ ਰਾਤ ਵਿੱਚ ਵਾਪਰੀ ਇਸ ਵੱਡੀ ਚੋਰੀ ਦੀ ਘਟਨਾ ਕਾਰਨ ਪਿੰਡ ਦੇ ਜ਼ਿਮੀਂਦਾਰਾਂ ਵਿੱਚ ਭਾਰੀ ਰੋਸ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਆਦਮਪੁਰ,16 ਨਵੰਬਰ (ਹਰਪ੍ਰੀਤ ਸਿੰਘ)-ਇਲਾਕੇ ’ਚ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਪਿੰਡ ਕਾਲਰਾ ਦੇ ਖੇਤਾਂ ’ਚ ਲੱਗੀਆਂ ਕਰੀਬ 20 ਸਮਰਸੀਬਲ ਮੋਟਰਾਂ ਦੀਆਂ ਕੀਮਤੀ ਤਾਰਾਂ ਚੋਰੀ ਕਰ ਲਈਆਂ ਗਈਆਂ। ਇੱਕੋ ਰਾਤ ਵਿੱਚ ਵਾਪਰੀ ਇਸ ਵੱਡੀ ਚੋਰੀ ਦੀ ਘਟਨਾ ਕਾਰਨ ਪਿੰਡ ਦੇ ਜ਼ਿਮੀਂਦਾਰਾਂ ਵਿੱਚ ਭਾਰੀ ਰੋਸ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸਰਪੰਚ ਹਰਮਿੰਦਰ ਸਿੰਘ ਕਾਲਰਾ ਨੇ ਦੱਸਿਆ ਕਿ ਪਿੰਡ ਦੇ ਕਿਸਾਨ ਸਵੇਰੇ ਆਪਣੇ ਖੇਤਾਂ ਵਿੱਚ ਗਏ ਤਾਂ ਉਨ੍ਹਾਂ ਦੇਖਿਆ ਕਿ ਮੋਟਰਾਂ ਦੇ ਕੋਠਿਆਂ ਦੇ ਤਾਲੇ ਟੁੱਟੇ ਹੋਏ ਸਨ ਤੇ ਟਰਾਂਸਫਾਰਮਰ ਤੇ ਸੋਲਰ ਪੈਨਲ ਤੋਂ ਮੋਟਰਾਂ ਨੂੰ ਜਾਣ ਵਾਲੀਆਂ ਤਾਰਾਂ ਗਾਇਬ ਸਨ। ਪੀੜਤ ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੀ ਮਹਿੰਗਾਈ ਤੇ ਫ਼ਸਲਾਂ ਦੇ ਖ਼ਰਚਿਆਂ ਕਾਰਨ ਕਿਸਾਨ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਹਨ, ਉੱਤੋਂ ਹੁਣ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਨਾਲ ਉਨ੍ਹਾਂ ’ਤੇ ਲੱਖਾਂ ਰੁਪਏ ਦਾ ਵਾਧੂ ਆਰਥਿਕ ਬੋਝ ਪੈ ਗਿਆ ਹੈ। ਤਾਰਾਂ ਚੋਰੀ ਹੋਣ ਕਾਰਨ ਖੇਤਾਂ ਵਿੱਚ ਫ਼ਸਲਾਂ ਨੂੰ ਪਾਣੀ ਲਗਾਉਣ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ। ਪਿੰਡ ਕਾਲਰਾ ਦੇ ਸਮੂਹ ਜ਼ਿਮੀਂਦਾਰਾਂ ਤੇ ਮੋਹਤਬਰ ਵਿਅਕਤੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਲਾਕੇ ’ਚ ਰਾਤ ਸਮੇਂ ਪੁਲਿਸ ਦੀ ਗਸ਼ਤ ਨੂੰ ਤੇਜ਼ ਕੀਤਾ ਜਾਵੇ ਅਤੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਪਰੇਸ਼ਾਨੀ ਤੋਂ ਨਿਜਾਤ ਮਿਲ ਸਕੇ। ਮੌਕੇ ’ਤੇ ਹਾਜ਼ਰ ਪੀੜਤ ਕਿਸਾਨ ਜਿਨਾਂ ’ਚ ਸੂਬੇਦਾਰ ਜਾਚਕ ਸਿੰਘ, ਕਰਨੈਲ ਸਿੰਘ ਗੁਰਜੀਤ ਸਿੰਘ ਪਰਸ਼ੋਤਮ ਸਿੰਘ, ਅੰਮ੍ਰਿਤ ਪਾਲ ਸਿੰਘ, ਦੇਸਰਾਜ, ਸੁਰਜੀਤ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ ਕੁਲਵਰਨ ਸਿੰਘ ਗੁਰਜੀਤ ਸਿੰਘ ਕਰਨੈਲ ਸਿੰਘ ਮੁਖਤਿਆਰ ਸਿੰਘ ਹਾਜਰ।