17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਾਲ ਦਿਵਸ ਮੌਕੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਵਿਚ ਪ੍ਰੋਗਰਾਮ ਕਰਵਾਇਆ

ਨੂਰਮਹਿਲ , 16 ਨਵੰਬਰ ( ਅ . ਬ )- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ , ਨੂਰਮਹਿਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ ।

ਅਜੀਤ ਡੈਸਕ 17-11-2026
ਨੂਰਮਹਿਲ , 16 ਨਵੰਬਰ ( ਅ . ਬ )- ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ , ਨੂਰਮਹਿਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ । ਇਸ ਸਮਾਗਮ ਵਿਚ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਕੁੰਦੀ , ਮੈਨੇਜਰ ਸ੍ਰੀ ਨਵਨੀਤ ਸੰਧੀਰ , ਮੈਂਬਰ ਸ੍ਰੀ ਜਤਿੰਦਰ ਨਈਅਰ , ਸ੍ਰੀ ਨਿਤਿਨ ਖੋਸਲਾ , ਸ੍ਰੀ ਨੱਥੂ ਰਾਮ ਸ਼ਰਮਾ , ਰਿਟਾਇਰ ਪ੍ਰਿੰਸੀਪਲ ਸ੍ਰੀ ਜਰਨੈਲ ਸਿੰਘ ਢੋਟ , ਸ੍ਰੀ ਰਮੇਸ਼ ਧੀਮਾਨ ਅਤੇ ਸ੍ਰੀ ਦੀਪਕ ਕੁਮਾਰ ਪ੍ਰਧਾਨ ਨਗਰ ਕੌਂਸਲ , ਨੂਰਮਹਿਲ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ । ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਬਾਲਾ ਵਲੋਂ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਉਨ੍ਹਾਂ ਨੇ ਮਹਿਮਾਨਾਂ ਦਾ ਸਕੂਲ ਵਿਚ ਪਹੁੰਚਣ ’ ਤੇ ਧੰਨਵਾਦ ਕਰਦਿਆਂ ਬਾਲ ਦਿਵਸ ਦੀ ਮਹੱਤਤਾ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ , ਭਾਸ਼ਨ , ਨਾਟਕ ਅਤੇ ਡਾਂਸ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ । ਸ੍ਰੀ ਓਮ ਪ੍ਰਕਾਸ਼ ਕੁੰਦੀ ਨੇ ਬੱਚਿਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਸ੍ਰੀ ਜਰਨੈਲ ਸਿੰਘ ਢੋਂਟ ਨੇ ਵਿਦਿਆਰਥੀਆ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣੂ ਕਰਵਾਇਆ । ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ੍ਰੀ ਮਨਜੀਤ ਕੁਮਾਰ ਨੇ ਬਾਖੂਬੀ ਨਿਭਾਈ । ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸਨ ।
ਪਿਛਲੀ ਖ਼ਬਰ ਨੂਰਮਹਿਲ ਰੋਡ ’ਤੇ ਮਨਚਲਿਆਂ ਦੀ ਹੁੱਲੜਬਾਜ਼ੀ ਨੇ ਪਾਰ ਕੀਤੀਆਂ ਹੱਦਾਂ, ਪੜ੍ਹਾਈ ਕਰਨ ਜਾ ਰਹੇ ਬੱਚਿਆਂ ’ਤੇ ਪੈ ਰਿਹਾ ਬੁਰਾ... ਅਗਲੀ ਖ਼ਬਰ ਰਾਕੇਸ਼ ਮਹਿਤਾ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।