16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੇਵਕ ਪਬਲਿਕ ਹਾਈ ਸਕੂਲ ਨਕੋਦਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਨਕੋਦਰ, 16 ਨਵੰਬਰ (ਗੁਰਵਿੰਦਰ ਸਿੰਘ)-ਸੇਵਕ ਪਬਲਿਕ ਹਾਈ ਸਕੂਲ ਨਕੋਦਰ ਵਿਖੇ 7 ਨਵੰਬਰ ਨੂੰ ਸਾਲਾਨਾ ਖੇਡ ਮੇਲਾ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਦਾਰ ਅਜਮੇਰ ਸਿੰਘ ਸ਼ੇਰਗਿੱਲੀਆਂ ਤੇ ਵਿਸ਼ੇਸ਼ ਮਹਿਮਾਨ ਵਜੋਂ ਸਰਦਾਰ ਹਰਕੰਵਲ ਸਿੰਘ ਨੇ ਸ਼ਿਰਕਤ ਕੀਤੀ।

ਮੁੱਖ ਮਹਿਮਾਨ ਅਜਮੇਰ ਸਿੰਘ ਤੇ ਵਿਸ਼ੇਸ਼ ਮਹਿਮਾਨ ਹਰਕੰਵਲ ਸਿੰਘ, ਤਜਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਗੁਰਵਿੰਦਰ ਸਿੰਘ 17-11-2026
ਨਕੋਦਰ, 16 ਨਵੰਬਰ (ਗੁਰਵਿੰਦਰ ਸਿੰਘ)-ਸੇਵਕ ਪਬਲਿਕ ਹਾਈ ਸਕੂਲ ਨਕੋਦਰ ਵਿਖੇ 7 ਨਵੰਬਰ ਨੂੰ ਸਾਲਾਨਾ ਖੇਡ ਮੇਲਾ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਦਾਰ ਅਜਮੇਰ ਸਿੰਘ ਸ਼ੇਰਗਿੱਲੀਆਂ ਤੇ ਵਿਸ਼ੇਸ਼ ਮਹਿਮਾਨ ਵਜੋਂ ਸਰਦਾਰ ਹਰਕੰਵਲ ਸਿੰਘ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ ਤੇ ਸੁਰਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਸਕੂਲ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਖੇਡ ਮੇਲੇ ਦੌਰਾਨ ਵਿਦਿਆਰਥੀਆਂ ਨੇ ਦੌੜਾਂ, ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਤੇ ਹੋਰ ਖੇਡ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਮਹਿਮਾਨਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਸਰਦਾਰ ਅਜਮੇਰ ਸਿੰਘ ਤੇ ਵਿਸ਼ੇਸ਼ ਮਹਿਮਾਨ ਸਰਦਾਰ ਹਰਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਅੰਤ ਵਿਚ ਸਕੂਲ ਦੇ ਚੇਅਰਮੈਨ ਸਰਦਾਰ ਹਰਪਾਲ ਸਿੰਘ, ਪ੍ਰਿੰਸੀਪਲ ਤਜਿੰਦਰ ਕੌਰ ਤੇ ਸਮੁੱਚੀ ਟੀਮ ਵਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਮੀਆਂਵਾਲ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਮਿਲਿਆ ਵੱਡਾ ਹੁੰਗਾਰਾ 150 ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ... ਅਗਲੀ ਖ਼ਬਰ ਛੱਠ ਪੂਜਾ ਦੌਰਾਨ ਸਤਲੁਜ ਦਰਿਆ ਕੰਢੇ ਪਟਾਕਿਆਂ ਦੀ ਚੰਗਿਆੜੀ ਨਾਲ ਪਰਾਲੀ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।