16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲਾਇਨਜ਼ ਕਲੱਬ ਆਦਮਪੁਰ ਵਲੋਂ 49ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ

ਆਦਮਪੁਰ, 16 ਨਵੰਬਰ (ਰਮਨ ਦਵੇਸਰ)-ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ ਸਮਾਜ ਸੇਵਾ ਦੇ ਖੇਤਰ ’ਚ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ 49ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਸਵਰਗੀ ਮਾਤਾ ਹਰਭਜਨ ਕੌਰ ਮਿਨਹਾਸ ਦੀ ਯਾਦ ’ਚ ਆਈਜ਼ ਫਾਰ ਦ ਵਰਲਡ ਕੈਨੇਡਾ ਤੇ ਸੰਤ ਵਤਨ ਸਿੰਘ ਲੰਬੜਦਾਰ ਭਗਵੰਤ ਸਿੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੇ ਸਮਾਪਤੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ ਸਮੇਂ-ਸਮੇਂ ‘ਤੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।

ਅਜੀਤ ਡੈਸਕ 17-11-2026
ਆਦਮਪੁਰ, 16 ਨਵੰਬਰ (ਰਮਨ ਦਵੇਸਰ)-ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ ਸਮਾਜ ਸੇਵਾ ਦੇ ਖੇਤਰ ’ਚ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਕਰਦਿਆਂ 49ਵਾਂ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਸਵਰਗੀ ਮਾਤਾ ਹਰਭਜਨ ਕੌਰ ਮਿਨਹਾਸ ਦੀ ਯਾਦ ’ਚ ਆਈਜ਼ ਫਾਰ ਦ ਵਰਲਡ ਕੈਨੇਡਾ ਤੇ ਸੰਤ ਵਤਨ ਸਿੰਘ ਲੰਬੜਦਾਰ ਭਗਵੰਤ ਸਿੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੇ ਸਮਾਪਤੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਲਾਇਨਜ਼ ਕਲੱਬ ਆਦਮਪੁਰ ਦੋਆਬਾ ਵਲੋਂ ਸਮੇਂ-ਸਮੇਂ ‘ਤੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਮਾਜ ਸੇਵੀ ਜਤਿੰਦਰ ਜੇ. ਮਿਨਹਾਸ ਤੇ ਡਾਕਟਰ ਜੱਸੀ ਮਿਨਹਾਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅੱਖਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਲੋੜਵੰਦ ਲੋਕਾਂ ਦਾ ਜਲਦ ਤੋਂ ਜਲਦ ਮੁਫ਼ਤ ਇਲਾਜ ਕਰਵਾਇਆ ਜਾ ਸਕੇ। ਕੈਂਪ ਦੇ ਚੇਅਰਮੈਨ ਲਾਇਨ ਦਸ਼ਵਿੰਦਰ ਕੁਮਾਰ ਤੇ ਕੋ-ਚੇਅਰਮੈਨ ਲਾਇਨ ਅਮਰਜੀਤ ਸਿੰਘ ਭੋਗਪੁਰੀਆ ਨੇ ਦੱਸਿਆ ਕਿ ਇਸ ਵਾਰ ਕੈਂਪ ਦੌਰਾਨ ਕੁੱਲ 2,860 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ 920 ਮਰੀਜ਼ਾਂ ਦੇ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕੀਤੇ ਗਏ। ਇਸ ਮੌਕੇ ਲਾਇਨਜ਼ ਕਲੱਬ ਵਲੋਂ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ ਗਏ। ਅੰਤ ਵਿੱਚ ਲਾਇਨਜ਼ ਕਲੱਬ ਦੇ ਪ੍ਰਧਾਨ ਰਾਜੇਸ਼ ਅਗਰਵਾਲ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ, ਸਹਿਯੋਗੀਆਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲਾਇਨ ਵਿਕਰਮ ਟੰਡਨ, ਲਾਇਨ ਹਰਵਿੰਦਰ ਸਿੰਘ ਪਰਹਾਰ (ਪੀ.ਆਰ.ਓ.), ਲਾਇਨ ਅਮਰ ਸਿੰਘ, ਲਾਇਨ ਕਮਲਜੀਤ ਸਿੰਘ, ਲਾਇਨ ਰਾਜ ਕੁਮਾਰ ਪਾਲ, ਲਾਇਨ ਕੁਲਵੀਰ ਸਿੰਘ, ਲਾਇਨ ਸੁਸ਼ੀਲ ਡੋਗਰਾ, ਲਾਇਨ ਗਵਿੰਦਰ ਵਰਮਾ, ਲਾਇਨ ਐਮ.ਐਲ. ਸ਼ਾਰਦਾ, ਲਾਇਨ ਐਸ.ਐਲ. ਭਾਟੀਆ, ਲਾਇਨ ਡਾ. ਜੀ.ਐਸ. ਪਰਮਾਰ, ਲਾਇਨ ਰਾਕੇਸ਼ ਚੋਢਾ, ਲਾਇਨ ਜਗਦੀਸ਼ ਪਸਰੀਚਾ, ਲਾਇਨ ਰਾਜੂ ਅਗਰਵਾਲ, ਲਾਇਨ ਰਾਮਜੀਤ, ਲਾਇਨ ਬਿੱਕਰ ਕੁਮਾਰ, ਲਾਇਨ ਹਰਿੰਦਰ ਸਿੰਘ ਬਾਂਸਲ, ਲਾਇਨ ਖੜਕ ਸਿੰਘ ਅਤੇ ਲਾਇਨ ਰਾਜੇਸ਼ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਚੰਨੀ ਵੱਲੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪੰਜਾਬ ਦੀ ਜਵਾਨੀ ਬਚਾਉਣ ਦੀ ਲੜਾਈ ਹੈ- ਬਜਾਜ ਅਗਲੀ ਖ਼ਬਰ ਪਿੰਡ ਮੀਆਂਵਾਲ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਮਿਲਿਆ ਵੱਡਾ ਹੁੰਗਾਰਾ 150 ਦੇ ਕਰੀਬ ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।