ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ
ਮਲਸੀਆਂ, 16 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ (ਲੜਕੇ) ਵਿਖੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਤੇ ਸਕੂਲ ਇੰਚਾਰਜ ਲੈਕਚਰਾਰ ਕੁਲਵਿੰਦਰ ਕੁਮਾਰ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਸ਼ਾਹਕੋਟ-2 ਅਧੀਨ ਪੈਂਦੇ ਵੱਖ-ਵੱਖ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਗਾਈਡ ਅਧਿਆਪਕਾਂ ਸਮੇਤ ਉਤਸ਼ਾਹ ਨਾਲ ਭਾਗ ਲਿਆ।
ਮਲਸੀਆਂ, 16 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ (ਲੜਕੇ) ਵਿਖੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਅਗਵਾਈ ਤੇ ਸਕੂਲ ਇੰਚਾਰਜ ਲੈਕਚਰਾਰ ਕੁਲਵਿੰਦਰ ਕੁਮਾਰ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਸ਼ਾਹਕੋਟ-2 ਅਧੀਨ ਪੈਂਦੇ ਵੱਖ-ਵੱਖ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਗਾਈਡ ਅਧਿਆਪਕਾਂ ਸਮੇਤ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਵਿਗਿਆਨਕ ਵਿਸ਼ਿਆਂ ’ਤੇ ਸ਼ਾਨਦਾਰ ਚਾਰਟ ਤੇ ਮਾਡਲ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਿੰਦਰ ਕੌਰ ਧਾਲੀਵਾਲ ਸਾਇੰਸ ਮਿਸਟ੍ਰੈੱਸ ਨੰਗਲ ਅੰਬੀਆਂ, ਰੀਤੂ ਸਾਇੰਸ ਮਿਸਟ੍ਰੈੱਸ ਮਲਸੀਆਂ (ਲੜਕੇ), ਰਾਕੇਸ਼ ਕੁਮਾਰ ਸਾਇੰਸ ਮਾਸਟਰ ਤਲਵੰਡੀ ਸੰਘੇੜਾ ਤੇ ਮਨਿੰਦਰ ਕੌਰ ਸਾਇੰਸ ਮਿਸਟ੍ਰੈੱਸ ਕੰਨਿਆ ਸਕੂਲ ਮਲਸੀਆਂ ਨੇ ਬਤੌਰ ਜੱਜ ਆਪਣੀ ਭੂਮਿਕਾ ਨਿਭਾਈ। ਅੰਤ ’ਚ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਤੇ ਸਕੂਲ ਇੰਚਾਰਜ ਲੈਕਚਰਾਰ ਕੁਲਵਿੰਦਰ ਕੁਮਾਰ ਨੇ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਜੇਤੂ ਵਿਦਿਆਰਥੀਆਂ ਅਤੇ ਉਨਾਂ ਦੇ ਗਾਈਡ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਲਵਲੀਨ ਕੌਰ, ਰੀਤੂ, ਨੀਨਾ, ਅੰਜੂ, ਪਰਮਿੰਦਰ ਕੌਰ, ਰਾਕੇਸ਼ ਕੁਮਾਰ, ਮਨਿੰਦਰ ਕੌਰ, ਜਤਿੰਦਰ ਸਿੰਘ ਟੁਰਨਾ, ਅੰਮ੍ਰਿਤਪਾਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।