ਆਰ. ਐਮ. ਪੀ .ਆਈ. ਜ਼ਿਲ੍ਹਾ ਜਲੰਧਰ ’ਚ 3 ਵਿਧਾਨ ਸਭਾ ਸੀਟਾਂ ਤੋਂ ਲੜੇਗੀ ਚੋਣ
ਫਿਲੌਰ, 16 ਨਵੰਬਰ (ਸਤਿੰਦਰ ਸ਼ਰਮਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਜਲੰਧਰ ਅੰਦਰ ਫਿਲੌਰ, ਨਕੋਦਰ ਤੇ ਸ਼ਾਹਕੋਟ ਤੋਂ ਆਪਣੇ ਉਮੀਦਵਾਰ ਉਤਾਰੇਗੀ। ਇਹ ਫ਼ੈਸਲਾ ਇਥੇ ਅਯੋਜਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ।
ਆ
ਆਰ. ਐਮ. ਪੀ. ਆਈ. ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ। ਤਸਵੀਰ-ਸਤਿੰਦਰ ਸ਼ਰਮਾ
17-11-2026
ਫਿਲੌਰ, 16 ਨਵੰਬਰ (ਸਤਿੰਦਰ ਸ਼ਰਮਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਜਲੰਧਰ ਅੰਦਰ ਫਿਲੌਰ, ਨਕੋਦਰ ਤੇ ਸ਼ਾਹਕੋਟ ਤੋਂ ਆਪਣੇ ਉਮੀਦਵਾਰ ਉਤਾਰੇਗੀ। ਇਹ ਫ਼ੈਸਲਾ ਇਥੇ ਅਯੋਜਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ਨੂੰ ਉਚੇਚੇ ਤੌਰ ’ਤੇ ਸੰਬੋਧਨ ਕਰਦਿਆਂ ਆਰ ਐਮ ਪੀ ਆਈ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੀਆਂ ਭਾਈਚਾਰਕ ਸਾਂਝ ਦੀਆਂ ਮਹਾਨ ਰਵਾਇਤਾਂ ਨੂੰ ਅੱਗੇ ਲੈ ਕੇ ਜਾਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਪਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਵੀ ਦੇਸ਼ ਦੇ ਦੂਜੇ ਕੋਨਿਆਂ ਵਾਂਗ ਧਰਮ ਅਧਾਰਤ ਵੰਡੀਆਂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਦਾ ਪਾਰਟੀ ਵਲੋਂ ਹਰ ਸੰਭਵ ਵਿਰੋਧ ਕੀਤਾ ਜਾਵੇਗਾ। ਜਾਮਾਰਾਏ ਨੇ ਕਿਹਾ ਕਿ ਭਾਜਪਾ ਵਲੋਂ ਘੱਟ ਗਿਣਤੀਆਂ, ਦਲਿਤਾਂ ਤੇ ਔਰਤਾਂ ਖ਼ਿਲਾਫ਼ ਜਿਸ ਢੰਗ ਨਾਲ ਜ਼ਹਿਰ ਉਗਲਿਆਂ ਜਾ ਰਿਹਾ ਹੈ, ਉਸ ਨਾਲ ਪੰਜਾਬ ਦੀਆਂ ਰਵਾਇਤਾਂ ਨੂੰ ਵੀ ਸੱਟ ਵੱਜਦੀ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਦੀ ਹਮਾਇਤ ਹੀ ਨਹੀੰ ਕੀਤੀ ਜਾ ਰਹੀ ਸਗੋਂ ਇਸ ਨੂੰ ਤੇਜ਼ੀ ਨਾਲ ਲਾਗੂ ਵੀ ਕੀਤਾ ਜਾਂਦਾ ਹੈ ਜਿਸ ਦੀ ਹਮਾਇਤ ਕਰਨ ਲਈ ਅਕਾਲੀ ਵੀ ਪੱਬਾ ਭਾਰ ਹੋਏ ਬੈਠੇ ਹਨ। ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸੰਬੰਧੀ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਉਕਤ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ ਨੇ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਜ਼ਿਲ੍ਹੇ ਦੀਆਂ ਚਾਰੇ ਤਹਿਸੀਲਾਂ ’ਚ ਰਾਜਨੀਤਕ ਕਾਨਫ਼ੰਰਸਾਂ ਕਰਕੇ ਪਾਰਟੀ ਵਲੋਂ ਵਿਚਾਰਧਾਰਕ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਦੇਸ਼ ਨੂੰ ਖੇਰੂ ਖੇਰੂ ਕਰਨ ਅਤੇ ਪੰਜਾਬ ਦੇ ਸੋਮੇ ਲੁੱਟਣ ਵਾਲੀਆਂ ਧਿਰਾਂ ਦਾ ਚਿਹਰਾ ਲੋਕਾਂ ’ਚ ਨੰਗਾ ਹੋ ਸਕੇ। ਮੀਟਿੰਗ ਦੌਰਾਨ ਪਾਰਟੀ ਦੇ ਸੂਬਾ ਕਮੇਟੀ ਮੈਂਬਰਾਂ ਮਨੋਹਰ ਗਿੱਲ, ਪਰਮਜੀਤ ਰੰਧਾਵਾ, ਸੰਤੋਖ ਸਿੰਘ ਬਿਲਗਾ, ਸ਼ਿਵ ਤਿਵਾੜੀ, ਸ਼ਾਹਕੋਟ ਦੇ ਤਹਿਸੀਲ ਸਕੱਤਰ ਨਿਰਮਲ ਮਲਸੀਆਂ, ਜਲੰਧਰ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ ਤੋਂ ਇਲਾਵਾ ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਫਿਲੌਰ, ਮੇਜਰ ਖੁਰਲਾਪੁਰ, ਗੋਗੀ ਬੇਗਮਪੁਰ, ਮੇਜਰ ਫਿਲੌਰ, ਰਾਮ ਕਿਸ਼ਨ, ਬਲਦੇਵ ਮੱਟੂ, ਕੁਲਜੀਤ ਫਿਲੌਰ ਆਦਿ ਹਾਜ਼ਰ ਸਨ।