6 ਪਾਣੀ - ਸੀਵਰੇਜ ਕੁਨੈਕਸ਼ਨ ਕੱਟੇ 2.10 ਲੱਖ ਰੁਪਏ ਦੀ ਵਸੂਲੀ
ਜਲੰਧਰ, 17 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ-1 ਦੇ ਰੈਨਕ ਬਾਜ਼ਾਰ ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਮੇਅਰ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਡਿਫਾਲਟਰਾਂ ਤੋਂ 2,10,667 ਰੁਪਏ ਦੀ ਵਸੂਲੀ ਕੀਤੀ ਗਈ, ਜਦਕਿ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੇ 6 ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟ ਦਿੱਤੇ ਗਏ।
ਕੁਨੈੱਕਸ਼ਨ ਕੱਟਣ ਦੀ ਕਾਰਵਾਈ ਦੌਰਾਨ ਨਿਗਮ ਦੀ ਟੀਮ। ਤਸਵੀਰ. ਮੁਨੀਸ਼
18-11-2026