ਮਕਸੂਦਾਂ ਚੌਕ ਵਿਖੇ ਸੰਤ ਸਮਾਗਮ ਕਰਵਾਇਆ
ਜਲੰਧਰ, 17 ਨਵੰਬਰ (ਸ਼ਿਵ)- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਵਿਦਾਸ ਧਰਮ ਪ੍ਰਚਾਰ ਕਮੇਟੀ ਮਕਸੂਦਾਂ ਵਲੋਂ ਮਕਸੂਦਾਂ ਚੌਕ ਵਿਖੇ ਵਿਸ਼ਾਲ ਸੰਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ।
ਅਜੀਤ ਡੈਸਕ
18-11-2026