18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਇੰਪਰੂਵਮੈਂਟ ਟਰੱਸਟ ਦੇ 4 ਅਲਾਟੀਆਂ ਦੇ ਹੱਕ ...

ਖੜਕਾਇਆ ਗਿਆ ਸੀ। ਕਮਿਸ਼ਨ ਵਲੋਂ ਜਿਨ੍ਹਾਂ ਚਾਰ ਅਲਾਟੀਆਂ ਦੇ ਹੱਕ ਵਿਚ ਫੈਸਲਾ ਸੁਣਾਇਆ ਗਿਆ ਹੈ, ਉਨ੍ਹਾਂ ’ਚ ਜਲੰਧਰ ਦੀ ਰਜਨੀ ਬਡਿਆਲ ਵੀ ਸ਼ਾਮਲ ਹਨ।

ਅਜੀਤ ਡੈਸਕ 18-11-2026
ਖੜਕਾਇਆ ਗਿਆ ਸੀ। ਕਮਿਸ਼ਨ ਵਲੋਂ ਜਿਨ੍ਹਾਂ ਚਾਰ ਅਲਾਟੀਆਂ ਦੇ ਹੱਕ ਵਿਚ ਫੈਸਲਾ ਸੁਣਾਇਆ ਗਿਆ ਹੈ, ਉਨ੍ਹਾਂ ’ਚ ਜਲੰਧਰ ਦੀ ਰਜਨੀ ਬਡਿਆਲ ਵੀ ਸ਼ਾਮਲ ਹਨ। ਉਨ੍ਹਾਂ ਨੇ ਫਲੈਟ ਲਈ 3.90 ਲੱਖ ਰੁਪਏ ਜਮ੍ਹਾਂ ਕਰਵਾਏ ਸਨ। ਹੁਣ ਕਮਿਸ਼ਨ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਕਰੀਬ 15 ਲੱਖ ਰੁਪਏ ਦੀ ਅਦਾਇਗੀ ਮਿਲੇਗੀ। ਇਸੇ ਤਰ੍ਹਾਂ ਦੂਜੇ ਅਲਾਟੀ ਵਿਸ਼ਾਲ ਅਹੂਜਾ ਨੇ ਫਲੈਟ ਲਈ 4.30 ਲੱਖ ਰੁਪਏ ਜਮ੍ਹਾਂ ਕਰਵਾਏ ਸਨ। ਉਨ੍ਹਾਂ ਨੂੰ ਵੀ ਲੋੜੀਂਦੀਆਂ ਸਹੂਲਤਾਂ ਵਾਲਾ ਫਲੈਟ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਮਿਸ਼ਨ ਕੋਲ ਪਹੁੰਚ ਕੀਤੀ। ਹੁਣ ਉਨ੍ਹਾਂ ਦੇ ਹੱਕ ’ਚ ਫੈਸਲਾ ਆਉਣ ਤੋਂ ਬਾਅਦ ਕਰੀਬ 16 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਵੇਗੀ। ਤੀਜੇ ਅਲਾਟੀ ਹੇਮੰਤ ਕੁਮਾਰ ਨੇ ਫਲੈਟ ਲਈ 4.10 ਲੱਖ ਰੁਪਏ ਜਮ੍ਹਾਂ ਕਰਵਾਏ ਸਨ। ਕਮਿਸ਼ਨ ਦੇ ਫੈਸਲੇ ਅਨੁਸਾਰ ਉਨ੍ਹਾਂ ਨੂੰ ਕਰੀਬ 15 ਲੱਖ ਰੁਪਏ ਮਿਲਣਗੇ। ਜਦਕਿ ਚੌਥੇ ਅਲਾਟੀ ਅਜੀਤ ਕੁਮਾਰ ਸ਼ਰਮਾ ਦਾ ਦਿਹਾਂਤ ਹੋ ਚੁੱਕਾ ਹੈ। ਉਨ੍ਹਾਂ ਨੇ ਫਲੈਟ ਲਈ 3.91 ਲੱਖ ਰੁਪਏ ਜਮ੍ਹਾਂ ਕਰਵਾਏ ਸਨ ਅਤੇ ਉਨ੍ਹਾਂ ਦੇ ਮਾਮਲੇ ਵਿਚ ਵੀ ਕਰੀਬ 15 ਲੱਖ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਗਏ ਹਨ। ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨੇ ਆਪਣੇ ਫੈਸਲੇ ਵਿਚ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਆਦੇਸ਼ ਦਿੱਤਾ ਹੈ ਕਿ ਚਾਰਾਂ ਅਲਾਟੀਆਂ ਵਲੋਂ ਜਮ੍ਹਾਂ ਕਰਵਾਈ ਗਈ ਰਕਮ ‘ਤੇ 9 ਫੀਸਦੀ ਸਾਲਾਨਾ ਵਿਆਜ ਦੇ ਨਾਲ 30 ਹਜ਼ਾਰ ਰੁਪਏ ਮੁਆਵਜ਼ਾ ਤੇ 10 ਹਜ਼ਾਰ ਰੁਪਏ ਕਾਨੂੰਨੀ ਖਰਚੇ ਵਜੋਂ ਅਦਾ ਕੀਤੇ ਜਾਣ। ਇਹ ਸਾਰੀ ਅਦਾਇਗੀ 45 ਦਿਨਾਂ ਦੇ ਅੰਦਰ ਕਰਨ ਲਈ ਕਿਹਾ ਗਿਆ ਹੈ। ਜੇਕਰ ਟਰੱਸਟ ਵਲੋਂ ਨਿਰਧਾਰਤ ਸਮੇਂ ਅੰਦਰ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ ਉਸ ਨੂੰ 12 ਫੀਸਦੀ ਸਾਲਾਨਾ ਵਿਆਜ ਦੇ ਹਿਸਾਬ ਨਾਲ ਰਕਮ ਅਦਾ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਹਿਲਾਂ ਹੀ ਆਪਣੇ ਵੱਖ-ਵੱਖ ਅਲਾਟੀਆਂ ਨੂੰ ਕਰੀਬ 102 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਹੈ। ਹੁਣ ਚਾਰ ਹੋਰ ਅਲਾਟੀਆਂ ਦੇ ਹੱਕ ’ਚ ਆਏ ਇਸ ਫੈਸਲੇ ਨਾਲ ਟਰੱਸਟ ‘ਤੇ ਵਿੱਤੀ ਬੋਝ ਹੋਰ ਵਧ ਗਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਟਰੱਸਟ ਵਲੋਂ ਅਲਾਟੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੇ ਸਮੇਂ ਸਿਰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਪਿਛਲੀ ਖ਼ਬਰ ਸ਼ਾਹਕੋਟ ਸਬ - ਡਵੀਜ਼ਨ ’ ਚ ਸਵੀਪ ਮੁਹਿੰਮ ਤਹਿਤ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾ... ਅਗਲੀ ਖ਼ਬਰ ਰਾਏਪੁਰ ਰਸੂਲਪੁਰ ਵਿਚ ਵਿਸ਼ਾਲ ਰੈਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।