‘ ਸਵੀਪ’ ਤਹਿਤ ਕਰਵਾਏ ਮੁਕਾਬਲਿਆਂ ਵਿਚ ਖ਼ਾਲਸਾ ਕਾਲਜ ਢੰਡੋਵਾਲ ਦੀਆਂ ਵਿਦਿਆਰਥਣਾਂ ਨੇ ਇਨਾਮ ਜਿੱਤੇ
ਸ਼ਾਹਕੋਟ, 18 ਨਵੰਬਰ (ਬਾਂਸਲ)-ਸਰਕਾਰੀ ਕਾਲਜ ਸ਼ਾਹਕੋਟ ਵਿਖੇ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਸਬ ਡਵੀਜ਼ਨ ਸ਼ਾਹਕੋਟ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਲੇਖ ਲਿਖਣ ਤੇ ਕੁਇਜ਼ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਪਹਿਲੇ ਤੇ ਇੱਕ ਦੂਜਾ ਇਨਾਮ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ’ਚ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਬੀ.
ਅਜੀਤ ਡੈਸਕ
19-11-2026