20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੀ. ਸੀ. ਐਸ. ਪ੍ਰੀਖਿਆ ਮਾਮਲੇ ’ਚ ਆਏ ਫ਼ੈਸਲੇ ਦਾ ਭਾਰਤੀ ਜਨਤਾ ਯੁਵਾ ਮੋਰਚਾ ਨੇ ਕੀਤਾ ਸਵਾਗਤ

ਜਲੰਧਰ, 20 ਨਵੰਬਰ (ਸ਼ਿਵ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪੀ. ਸੀ.

ਸਾਹਿਲ ਸ਼ਰਮਾ 21-11-2026
ਜਲੰਧਰ, 20 ਨਵੰਬਰ (ਸ਼ਿਵ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪੀ. ਸੀ. ਐਸ. ਪ੍ਰੀਖਿਆ ਨਾਲ ਸਬੰਧਤ ਮਾਮਲੇ ’ਚ ਰੋਕ ਲਗਾਉਣ ਦੇ ਫੈਸਲੇ ਦਾ ਭਾਰਤੀ ਜਨਤਾ ਯੁਵਾ ਮੋਰਚਾ, ਜਲੰਧਰ ਸ਼ਹਿਰੀ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਯੁਵਾ ਮੋਰਚਾ ਦੇ ਵਰਕਰਾਂ ਨੇ ਡੀ. ਏ. ਵੀ. ਕਾਲਜ ਦੇ ਬਾਹਰ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਤੇ ਇਸ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਯੁਵਾ ਮੋਰਚਾ ਦੇ ਵਰਕਰਾਂ ਨੇ ਕਿਹਾ ਕਿ ਪੰਜਾਬ ਪੀ. ਸੀ. ਐਸ. ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਉਠਾਏ ਗਏ ਸਵਾਲਾਂ ਅਤੇ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਦੇ ਖ਼ਿਲਾਫ਼ ਲੰਬੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਸੀ। ਯੁਵਾ ਮੋਰਚਾ ਨੇ ਵੀ ਵਿਦਿਆਰਥੀਆਂ ਦੇ ਹਿੱਤਾਂ ਵਿੱਚ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਸੀ। ਇਸ ਮੌਕੇ ਸੂਬਾ ਯੁਵਾ ਮੋਰਚਾ ਵਲੋਂ ਵਿਸ਼ਵ ਗਰੋਵਰ, ਯਜੀਤ ਹੁਰੀਆ ਤੇ ਜ਼ਿਲ੍ਹਾ ਯੁਵਾ ਮੋਰਚਾ ਵਲੋਂ ਵਰੁਣ ਦੂਬੇ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਆਵਾਜਾਈ ਦੇ ਕੀਤੇ ਬਦਲਵੇਂ ਪ... ਅਗਲੀ ਖ਼ਬਰ ਡੇਰਾ ਬਿਆਸ ਮੁਖੀ ਸੁਸ਼ੀਲ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਪਰਿਵਾਰ ਨੂੰ ਦਿੱਤਾ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।