ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਨੀਤੀ ਤਹਿਤ 1.5 ਕਰੋੜ ਰੁਪਏ ਦੇ ਇੰਸੈਂਟਿਵ ਪ੍ਰਵਾਨ
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਸਥਾਨਕ ਉਦਯੋਗ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਤਹਿਤ 1. 5 ਕਰੋੜ ਰੁਪਏ ਦੀ ਰਾਸ਼ੀ ਦੇ 5 ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਖੇਤਰ ਦੇ ਵਪਾਰਕ ਅਦਾਰਿਆਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।
ਜ
ਜ਼ਿਲ੍ਹੇ ’ਚ ਉਦਯੋਗਿਕ ਨੀਤੀ ਤਹਿਤ 1.5 ਕਰੋੜ ਰੁਪਏ ਦੇ ਇੰਸੈਂਟਿਵ ਪ੍ਰਵਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ। ਤਸਵੀਰ–ਮੁਨੀਸ਼
21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਸਥਾਨਕ ਉਦਯੋਗ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਤਹਿਤ 1.5 ਕਰੋੜ ਰੁਪਏ ਦੀ ਰਾਸ਼ੀ ਦੇ 5 ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਖੇਤਰ ਦੇ ਵਪਾਰਕ ਅਦਾਰਿਆਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ। ਇਹ ਪ੍ਰਵਾਨਗੀਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਦੌਰਾਨ ਦਿੱਤੀਆਂ ਗਈਆਂ। ਇਨ੍ਹਾਂ ਇੰਸੈਂਟਿਵਸ ’ਚ ਪ੍ਰਾਪਰਟੀ ਟੈਕਸ ਤੋਂ ਛੋਟ, ਬਿਜਲੀ ਡਿਊਟੀ ਤੋਂ ਛੋਟ ਤੇ ਮਾਲ-ਢੁਆਈ ਸਬੰਧੀ ਸਹਾਇਤਾ ਵਰਗੇ ਲਾਭ ਸ਼ਾਮਲ ਹਨ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਤੇ ਕਾਰੋਬਾਰਾਂ ਲਈ ਸਾਜਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਉਦਯੋਗਿਕ ਖੇਤਰ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਦਿਆਂ ਡੀ. ਸੀ. ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਮੀਟਿੰਗਾਂ ਰਾਹੀਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਯਕੀਨੀ ਬਣਾਇਆ ਜਾਵੇ। ਆਰਥਿਕ ਵਿਕਾਸ ’ਚ ਉਦਯੋਗ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਇਕਾਈਆਂ ਵਲੋਂ ਜਲੰਧਰ ’ਚ ਮੈਨੂਫੈਕਚਰਿੰਗ ਇਕਾਈਆਂ ਸਥਾਪਤ ਕਰਕੇ ਪਹਿਲਾਂ ਹੀ ਵੱਡਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਤੇ ਸੁਚਾਰੂ ਪ੍ਰਣਾਲੀ ਰਾਹੀਂ ਨਵੇਂ ਪ੍ਰਾਜੈਕਟਾਂ ਲਈ ਤੁਰੰਤ ਮਨਜ਼ੂਰੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।