21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹਲਕਾ ਪੱਛਮੀ ’ਚ ਕੂੜੇ ਤੇ ਸੀਵਰੇਜ ਦੀ ਸਮੱਸਿਆ ਕਰਵਾਈ ਜਾਵੇਗੀ ਹੱਲ-ਗਿੱਲ

ਜਲੰਧਰ, 20 ਨਵੰਬਰ (ਸ਼ਿਵ)- ਹਲਕਾ ਵਿਧਾਨ ਸਭਾ ਵੈਸਟ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਠੇਕੇਦਾਰ ਸਤਪਾਲ ਗਿੱਲ ਨੇ ਹਲਕੇ ਵਿਚ ਕੂੜੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਕੂੜੇ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ, ਪਰ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੋ ਸਕਿਆ।

ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਸ਼ਿਵ)- ਹਲਕਾ ਵਿਧਾਨ ਸਭਾ ਵੈਸਟ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਠੇਕੇਦਾਰ ਸਤਪਾਲ ਗਿੱਲ ਨੇ ਹਲਕੇ ਵਿਚ ਕੂੜੇ ਅਤੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਲੋਕ ਪਿਛਲੇ ਕਈ ਸਾਲਾਂ ਤੋਂ ਕੂੜੇ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ, ਪਰ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹਲਕੇ ਦੇ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਲਈ ਟਰਾਲੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਕਈ ਵਾਰਡਾਂ ਵਿਚ ਇਹ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰੈਗ ਪਿਕਰ ਜਾਂ ਰੇਹੜੀ ਵਾਲਾ ਘਰਾਂ ਤੋਂ ਕੂੜਾ ਚੁੱਕਣ ਦਾ ਕੰਮ ਕਰਦਾ ਹੈ ਤਾਂ ਉਹ ਉਸ ਨੂੰ ਆਪਣੇ ਵਲੋਂ ਤਨਖਾਹ ਦੇ ਕੇ ਲੋਕਾਂ ਦੇ ਘਰਾਂ ਤੋਂ ਕੂੜਾ ਚੁਕਵਾਉਣਗੇ। ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨਾਲ ਹਲਕਾ ਵੈਸਟ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।­
ਪਿਛਲੀ ਖ਼ਬਰ ਦੋਮੋਰੀਆ ਪੁਲ ਨੇੜਿਓਂ ਮਿਲੀ ਲਾਵਾਰਿਸ ਔਰਤ ਦੀ ਅੱਧ ਨੰਗੀ ਲਾਸ਼, ਪੁਲਿਸ ਨੇ ਕਬਜ਼ੇ ’ਚ ਲੈ ਕੇ ਹਸਪਤਾਲ ਦੇ ਮੁਰਦਾਘਰ ’ਚ ਰਖ... ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਨੂੰ ਖਪਤਕਾਰ ਕਮਿਸ਼ਨ ਵਲੋਂ ਦੋ ਹੋਰ ਝਟਕੇ, ਦੋ ਅਲਾਟੀਆਂ ਨੂੰ 32 ਲੱਖ ਰੁਪਏ ਵਾਪਸ ਕਰਨ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।