ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ 21 ਨਵੰਬਰ ਨੂੰ ਸਿੱਖ ਤਾਲਮੇਲ ਕਮੇਟੀ ਵਲੋਂ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ, ਉੱਥੇ ਨਗਰ ਕੀਰਤਨ ’ਚ ਸ਼ਾਮਲ ਸੰਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਜਾਣਗੇ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਅਤੇ ਗੁਰਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਕਿ 24 ਨੰਵਬਰ ਨੂੰ ਆ ਰਿਹੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ 21 ਨੰਵਬਰ, ਦਿਨ ਸਨਿਚਰਵਾਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵਲੋਂ ਆਪਣੇ ਮੁੱਖ ਦਫ਼ਤਰ ਪੁਲੀ ਅਲੀ ਮੁਹੱਲਾ ਵਿਖੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ। ਆਗੂਆਂ ਨੇ ਕਿਹਾ ਕਿ ਸੰਗਤ ਦਾ ਸਵਾਗਤ ਕਰਨ ਤੇ ਆਓ ਭਗਤ ਕਰਨ ਲਈ ਮੈਂਬਰਾਂ ਤੇ ਇਲਾਕਾ ਵਾਸੀਆਂ ’ਚ ਬਹੁਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਨਗਰ ਕੀਰਤਨ ’ਚ ਸ਼ਾਮਲ ਪ੍ਰਮੁੱਖ ਸਖਸ਼ੀਅਤਾਂ ਅਤੇ ਲੰਗਰ ’ਚ ਆਪਣਾ ਯੋਗਦਾਨ ਪਾਉਣ ਵਾਲੇ ਸੱਜਣਾ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਸਿੰਘ ਪਾਲੀ, ਹਰਪ੍ਰੀਤ ਸਿੰਘ ਸੋਨੂੰ, ਮਨਬੀਰ ਸਿੰਘ ਪਾਰੁਲ, ਪਲਵਿੰਦਰ ਸਿੰਘ ਬਾਬਾ, ਹਰਨੇਕ ਸਿੰਘ ਨੇਕੀ, ਬੌਬੀ ਬਹਿਲ, ਦਮਨਪ੍ਰੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਅਤੇ ਹੋਰ ਹਾਜ਼ਰ ਸਨ।