ਮੁੱਖ ਮਾਰਗ ’ਤੇ ਖੜ੍ਹੇ ਟਰੱਕ ਨਾਲ ਕਾਰ ਟਕਰਾਈ, ਤਿੰਨ ਵਿਅਕਤੀ ਜ਼ਖ਼ਮੀ
ਫਿਲੌਰ, 20 ਨਵੰਬਰ (ਸਤਿੰਦਰ ਸ਼ਰਮਾ)-ਮੁੱਖ ਮਾਰਗ ’ਤੇ ਲੁਧਿਆਣੇ ਵਾਲੇ ਪਾਸੇ ਇਕ ਢਾਬੇ ਸਾਹਮਣੇ ਉਸ ਸਮੇਂ ਸੜਕ ਹਾਦਸਾ ਵਾਪਰ ਗਿਆ, ਜਦੋਂ ਇਕ ਮਹਿੰਦਰਾ ਕਾਰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਸਵਾਰ 3 ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਅਜੀਤ ਡੈਸਕ
21-11-2026