ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਵਲੋਂ ਵਧਾਈ
ਆਦਮਪੁਰ, 20 ਨਵੰਬਰ (ਰਮਨ ਦਵੇਸਰ)-ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਦਮਪੁਰ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਪੰਡੋਰੀ ਨਿੱਝਰਾਂ (ਸਾਬਕਾ ਸਰਪੰਚ) ਤੇ ਜਥੇਦਾਰ ਸੁਖਦੇਵ ਸਿੰਘ ਪੰਡੋਰੀ ਨਿੱਝਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਥੇਦਾਰ ਧਾਮੀ ਦੀ ਗੁਰੂ ਘਰ ਪ੍ਰਤੀ ਨਿਸ਼ਠਾ ਤੇ ਸੇਵਾ ਦਾ ਨਤੀਜਾ ਹੈ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਵਾਰ-ਵਾਰ ਸੇਵਾ ਕਰਨ ਦਾ ਸੁਭਾਗ ਬਖਸ਼ ਰਹੇ ਹਨ।
ਅਜੀਤ ਡੈਸਕ
21-11-2026