20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫਰਦ ਕੇਂਦਰ ਮੁਲਾਜ਼ਮਾਂ ਨੇ ਕੰਮ ਠੱਪ ਕਰ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ਼ਾਹਕੋਟ, 20 ਨਵੰਬਰ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-’ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰਾਂ ਦੇ ਸਮੂਹ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਦਿੱਤੇ ਹੜਤਾਲ ਦੇ ਸੱਦੇ ‘ਤੇ ਸ਼ਾਹਕੋਟ ਦੇ ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਕੰਮ ਬੰਦ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਨਾਨਕ ਰਾਮ, ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ, ਮੀਤ ਪ੍ਰਧਾਨ ਚਰਨਜੀਤ ਬੱਧਣ ਨੇ ਕਿਹਾ ਕਿ ਸਰਕਾਰ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ।

ਅਜੀਤ ਡੈਸਕ 21-11-2026
ਸ਼ਾਹਕੋਟ, 20 ਨਵੰਬਰ (ਨਗਿੰਦਰ ਸਿੰਘ ਬਾਂਸਲ, ਸੁਖਦੀਪ ਸਿੰਘ)-’ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰਾਂ ਦੇ ਸਮੂਹ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਦਿੱਤੇ ਹੜਤਾਲ ਦੇ ਸੱਦੇ ‘ਤੇ ਸ਼ਾਹਕੋਟ ਦੇ ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਕੰਮ ਬੰਦ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਨਾਨਕ ਰਾਮ, ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ, ਮੀਤ ਪ੍ਰਧਾਨ ਚਰਨਜੀਤ ਬੱਧਣ ਨੇ ਕਿਹਾ ਕਿ ਸਰਕਾਰ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਤੇ ਹੋਰ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ ਪਰ ਹਕੀਕਤ ’ਚ ਸਰਕਾਰ ਆਪਣੇ ਇਸ ਵਾਅਦੇ ਤੋਂ ਮੁੱਕਰ ਗਈ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਇਸ ਬੇਰੁਖ਼ੀ ਕਾਰਨ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਟਾਲ-ਮਟੋਲ ਅਤੇ ਲਾਅਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਆਗੂਆਂ ਨੇ ਆਸ ਪ੍ਰਗਟਾਈ ਕਿ 23 ਨਵੰਬਰ ਨੂੰ ਤੈਅ ਹੋਈ ਅਗਲੀ ਮੀਟਿੰਗ ਵਿਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੱਕਾ ਅਤੇ ਸਥਾਈ ਹੱਲ ਕੱਢੇਗੀ। ਜੇਕਰ ਇਸ ਮੀਟਿੰਗ ਵਿਚ ਵੀ ਸਰਕਾਰ ਨੇ ਕੋਈ ਠੋਸ ਹੱਲ ਨਾ ਕੱਢਿਆ ਤਾਂ 27 ਨਵੰਬਰ ਨੂੰ ਧੂਰੀ ਵਿਚ ਸਰਕਾਰ ਖ਼ਿਲਾਫ਼ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰ ਕੁਮਾਰ, ਜਗਮੀਤ ਸਿੰਘ, ਗੁਰਦੀਪ ਸਿੰਘ ਰੋਜ਼ੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਕਨਾਲੋਜੀ ਨੇ ਸੱਭਿਆਚਾਰਕ ਸੰਪਰਕ ਲਈ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ-ਮੋਦੀ ਅਗਲੀ ਖ਼ਬਰ ਕਿਸਾਨਾਂ ਨੇ ਗੁਰਾਇਆ ਮੁੱਖ ਚੌਕ ’ਚ ਧਰਨਾ ਲਗਵਾਇਆ ਚੇਅਰਮੈਨ ਦੇ ਨਾ ਆਉਣ ਕਾਰਨ ਕੀਤਾ ਬੰਦ ਰਾਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।