22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਜਲੰਧਰ, 21 ਨਵੰਬਰ (ਸ਼ਿਵ)- ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਨੇ ਸਹਿਕਾਰੀ ਬੈਂਕਿੰਗ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚਲਦਿਆਂ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਨਵੀਂ ਦਿੱਲੀ ਦੇ ਹੋਟਲ ਅਸ਼ੋਕਾ ਵਿਖੇ ਆਯੋਜਿਤ ‘ਇੰਡੀਅਨ ਕੋਆਪਰੇਟਿਵ ਸਮਿਟ ਐਂਡ ਐਕਸੀਲੈਂਸ ਐਵਾਰਡ-2026’ ਦੌਰਾਨ ਸਿਟੀਜ਼ਨ ਬੈਂਕ ਨੂੰ ਸ਼ਹਿਰੀ ਸਹਿਕਾਰੀ ਬੈਂਕਿੰਗ ਖੇਤਰ ਵਿਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਸ਼ਿਵ)- ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਨੇ ਸਹਿਕਾਰੀ ਬੈਂਕਿੰਗ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚਲਦਿਆਂ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਨਵੀਂ ਦਿੱਲੀ ਦੇ ਹੋਟਲ ਅਸ਼ੋਕਾ ਵਿਖੇ ਆਯੋਜਿਤ ‘ਇੰਡੀਅਨ ਕੋਆਪਰੇਟਿਵ ਸਮਿਟ ਐਂਡ ਐਕਸੀਲੈਂਸ ਐਵਾਰਡ-2026’ ਦੌਰਾਨ ਸਿਟੀਜ਼ਨ ਬੈਂਕ ਨੂੰ ਸ਼ਹਿਰੀ ਸਹਿਕਾਰੀ ਬੈਂਕਿੰਗ ਖੇਤਰ ਵਿਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਡਾ. ਕਰਨ ਸ਼ਰਮਾ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਰਨ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ, ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਸੰਯੁਕਤ ਸਕੱਤਰ ਕੇ.ਕੇ. ਤ੍ਰਿਪਾਠੀ, ਕੇਂਦਰੀ ਸਹਿਕਾਰਤਾ ਮੰਤਰਾਲੇ ਦੇ ਡਾਇਰੈਕਟਰ ਰਾਮਕ੍ਰਿਸ਼ਨ, ਵਿੱਤ ਮੰਤਰਾਲੇ ਦੇ ਐਫ. ਐਸ. ਆਈ. ਬੀ. ਮੈਂਬਰ ਸਤੀਸ਼ ਮਰਾਠੇ, ਮਹਾਰਾਸ਼ਟਰ ਰਾਜ ਸਹਿਕਾਰੀ ਬੈਂਕ ਦੇ ਪ੍ਰਸ਼ਾਸਕ ਵਿਦਿਆਧਰ ਅਨਾਸਕਰ, ਗੌਤਮ ਠਾਕੁਰ, ਲਕਸ਼ਮੀ ਦਾਸ, ਡਾ. ਯੂ.ਐਸ. ਅਵਸਥੀ, ਜੋਤਿੰਦਰ ਮਹਿਤਾ, ਮੋਹਨ ਭਾਈ ਕੁੰਦਰੀਆ, ਵਿਸ਼ਾਲ ਸਿੰਘ, ਅਜੈ ਝਾਅ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਉਨ੍ਹਾਂ ਨੇ ਬੈਂਕ ਦੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ ਦੀ ਅਗਵਾਈ ਅਤੇ ਦੂਰਦਰਸ਼ੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਬੈਂਕ ਨੇ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕੀਤੀਆਂ ਹਨ।
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ, ਮੇਅਰ ਵਨੀਤ ਧੀਰ ਤੇ ਨਿਤਿਨ ਕੋਹਲੀ ਨੇ ਕੀਤਾ ਸੜਕ ਦਾ ਉਦਘਾਟਨ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੇ ਸਰਕਾਰ ਦੀ ਕਾਰਜਸ਼ੈਲੀ ’ਤੇ ਖੜ੍ਹੇ ਕੀਤੇ ਸਵਾਲ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।