22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਕਾਲੀ ਦਲ ਦੇ ਜਨਰਲ ਸਕੱਤਰ ਸੁਰਿੰਦਰ ਕਾਲਾ ਨੂੰ ਸਦਮਾ-ਮਾਤਾ ਦਾ ਦਿਹਾਂਤ

ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਸ਼ਾਹਕੋਟ ਦੇ ਸ਼ਹਿਰੀ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉੁਨ੍ਹਾਂ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ (ਫੂਲਾ) ਪਤਨੀ ਸਵ. ਅਜੀਤ ਸਿੰਘ ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਅਜੀਤ ਡੈਸਕ 22-11-2026
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼੍ਰੋਮਣੀ ਅਕਾਲੀ ਦਲ (ਬ) ਸ਼ਾਹਕੋਟ ਦੇ ਸ਼ਹਿਰੀ ਜਨਰਲ ਸਕੱਤਰ ਤੇ ਅਰੋੜਾ ਮਹਾਂ ਸਭਾ ਯੂਨਿਟ ਸ਼ਾਹਕੋਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਕਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉੁਨ੍ਹਾਂ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ (ਫੂਲਾ) ਪਤਨੀ ਸਵ. ਅਜੀਤ ਸਿੰਘ ਦਾ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਇਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਇਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਹਕੋਟ ਦੇ ਮੋਗਾ ਰੋਡ ’ਤੇ ਸਥਿਤ ਸਮਸ਼ਾਨਘਾਟ ਵਿਖੇ ਕੀਤਾ ਗਿਆ। ਪੁੱਤਰ ਸੁਰਿੰਦਰ ਸਿੰਘ ਕਾਲਾ ਵਲੋਂ ਚਿਤਾ ਨੂੰ ਅਗਨੀ ਦਿਖਾਈ ਗਈ। ਅੰਤਿਮ ਸੰਸਕਾਰ ਮੌਕੇ ਪਵਨ ਪੁਰੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਤੇ ਮੌਜੂਦਾ ਐੱਮ.ਸੀ, ਜਸਵਿੰਦਰ ਸਿੰਘ ਪੋਪਲੀ ਸ਼ਹਿਰੀ ਪ੍ਰਧਾਨ ਅਕਾਲੀ ਦਲ, ਰਵਿੰਦਰ ਸਿੰਘ ਟੁਰਨਾ ਓ.ਐੱਸ.ਡੀ, ਠੇਕੇਦਾਰ ਰਣਧੀਰ ਸਿੰਘ ਰਾਣਾ, ਮਨਦੀਪ ਗੋਇਲ ਸਮਾਜ ਸੇਵਕ, ਜਗਦੀਸ਼ ਵਡੈਹਰਾ ਸਾਬਕਾ ਐੱਮ.ਸੀ, ਬੰਟੀ ਬੱਠਲਾ ਪ੍ਰਧਾਨ ਵਾਤਾਵਰਨ ਸੁਧਾਰ ਸੁਸਾਇਟੀ, ਟਿੰਪੀ ਕੁਮਰਾ ਸਮਾਜ ਸੇਵਕ, ਸਿਮਰਨਜੀਤ ਸਿੰਘ, ਡਾਇਰੈਕਟਰ ਮਨਜੀਤ ਸਿੰਘ, ਪ੍ਰੋ: ਕਰਤਾਰ ਸਿੰਘ ਸਚਦੇਵਾ, ਸ਼ੰਟੂ ਵਿੱਗ, ਮਨਮੋਹਨ ਸਿੰਘ ਸੁਨਿਆਰਾ, ਨਿਰਮਲ ਸਿੰਘ ਕਾਲੜਾ, ਏਕਜੋਤ ਸਿੰਘ ਕਾਲੜਾ, ਧਰਮਿੰਦਰ ਸਿੰਘ ਰੂਪਰਾ, ਮਾ: ਪਿਆਰਾ ਲਾਲ, ਸੋਨੂੰ ਸੱਗੜ, ਅਮਰਜੀਤ ਕੌਰ ਸਚਦੇਵਾ ਚੇਅਰਪਰਸਨ ਮਹਿਲਾ ਮੰਡਲ, ਜਸਵਿੰਦਰ ਕੌਰ ਨਰਸਿੰਗ ਸਿਸਟਰ, ਮਿਨਾਕਸ਼ੀ ਅਰੋੜਾ, ਅਮਰੀਕ ਸਿੰਘ ਬਾਂਸਲ, ਹਰਪਾਲ ਸਿੰਘ ਮੈਸਨ, ਸੁਰਜੀਤ ਸਿੰਘ ਥਿੰਦ, ਭੂਸ਼ਣ ਸਚਦੇਵਾ, ਅਵਤਾਰ ਸਿੰਘ ਸਚਦੇਵਾ, ਥਾਣੇਦਾਰ ਗੁਰਮੀਤ ਸਿੰਘ ਉੱਪਲ, ਡਾ: ਗੁਰਪ੍ਰੀਤ ਸਿੰਘ ਪ੍ਰਿੰਸ, ਡਾ: ਅਜਮੇਰ ਸਿੰਘ, ਸੁਰਿੰਦਰਪਾਲ ਸਿੰਘ ਸਚਦੇਵਾ, ਤਰਨਦੀਪ ਸਿੰਘ ਰੂਬੀ, ਕੁਲਦੀਪ ਸਿੰਘ ਦੀਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਰੀਸ ’ਚ ਕਤਲ ਕੀਤੇ ਪਿੰਡ ਤਲਵੰਡੀ ਸੰਘੇੜਾ ਦੇ 2 ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਪਹੁੰਚੀਆਂ ਸ਼ੇਰੋਵਾਲੀਆ , ਪਾਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਜਥੇ. ਤਰਸਿੰਦਰ ਸਿੰਘ ਪੰਨੂੰ (ਰੌਂਤ) ਦੀ ਪਤਨੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।