ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਜਥੇ. ਕਲਿਆਣ ਵਲੋਂ ਖੁਸ਼ੀ ਦਾ ਪ੍ਰਗਟਾਵਾ
ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਐਡਵੋਕੇਟ ਧਾਮੀ ਵਰਗੇ ਸਾਫ਼-ਸੁਥਰੀ ਸੋਚ ਵਾਲੇ, ਇਮਾਨਦਾਰ ਤੇ ਪੰਥ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਅੱਜ ਦੇ ਸਮੇਂ ਵਿਚ ਲੱਭਣੇ ਬਹੁਤ ਔਖੇ ਹਨ।
ਜਥੇ. ਬਲਦੇਵ ਸਿੰਘ ਕਲਿਆਣ
22-11-2026