25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਕਰਵਾਏ ਗੁਰਮਤਿ ਸਮਾਗਮ

ਜਲੰਧਰ, 24 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਵੇਰੇ ਤੇ ਸ਼ਾਮ ਦੇ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਪੰਥ ਪ੍ਰਸਿੱਧ ਰਾਗੀਆਂ ਨੇ ਕੀਰਤਨ ਦੀ ਹਾਜ਼ਰੀ ਲਗਵਾ ਕੇ ਸੰਗਤ ਨੂੰ ਨਿਹਾਲ ਕੀਤਾ।

ਗੁਰਦੁਆਰਾ ਦੀਵਨ ਅਸਥਾਨ ਵਿਖੇ ਰਾਤ ਸਮੇਂ ਕੀਤੀ ਗਈ ਆਤਿਸ਼ਬਾਜ਼ੀ ਦਾ ਸ਼ਾਨਦਾਰ ਨਜ਼ਾਰਾ। ਤਸਵੀਰ : ਜੀ.ਪੀ. ਸਿੰਘ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਵੱਡੀ ਗਿਣਤੀ ’ਚ ਨਤਮਸਤਕ ਹੁੰਦੀ ਸੰਗਤ। ਤਸਵੀਰ : ਜੀ.ਪੀ ਸਿੰਘ 25-11-2026
ਜਲੰਧਰ, 24 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਵੇਰੇ ਤੇ ਸ਼ਾਮ ਦੇ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਪੰਥ ਪ੍ਰਸਿੱਧ ਰਾਗੀਆਂ ਨੇ ਕੀਰਤਨ ਦੀ ਹਾਜ਼ਰੀ ਲਗਵਾ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਮੁੱਖ ਪਰਿਵਾਰਾਂ ਵਲੋਂ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਤੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਬਹੁਤ ਸਾਰੇ ਗੁਰੂ ਘਰਾਂ ’ਚ ਨਿਸ਼ਾਨ ਸਾਹਿਬ ਨੂੰ ਨਵੇਂ ਚੋਲਾ ਸਾਹਿਬ ਪਵਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਗੁਰੂ ਘਰ ਦੀਆਂ ਇਮਾਰਤਾਂ ਦੀ ਸਜਾਵਟ ਕੀਤੀ ਗਈ ਤੇ ਉਨ੍ਹਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ। ਸੰਗਤ ਨੇ ਗੁਰੂ ਘਰਾਂ ’ਚ ਜਿੱਥੇ ਗੁਰਬਾਣੀ ਦਾ ਅਨੰਦ ਮਾਣਿਆ, ਉੱਥੇ ਉਨ੍ਹਾਂ ਰਾਤ ਸਮੇਂ ਦੀਪਮਾਲਾ ਵੀ ਕੀਤੀ। ਸ਼ਰਧਾਲੂਆਂ ਵਲੋਂ ਕੀਤੀ ਗਈ ਆਤਿਸ਼ਬਾਜ਼ੀ ਦੇ ਨਜ਼ਾਰੇ ਨੇ ਸੰਗਤ ਨੂੰ ਪ੍ਰਭਾਵਿਤ ਕੀਤਾ। ਗੁਰੂ ਘਰਾਂ ’ਚ ਸਾਰਾ ਦਿਨ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਗੁਰਦੁਆਰਾ ਮਾਡਲ ਟਾਊਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੇ ਦੀਵਾਨਾਂ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਆਤਮਾ ਸਿੰਘ ਅਤੇ ਭਾਈ ਸੁਖਰਾਜ ਸਿੰਘ ਦੇ ਜਥਿਆਂ, ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀਆਂ ਤੇ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ) ਨੇ ਕੀਰਤਨ ਦੀ ਹਾਜ਼ਰੀ ਲਗਵਾਈ। ਸ਼ਾਮ ਦੇ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਰਤਨ ਦੀ ਹਾਜ਼ਰੀ ਲਗਵਾਈ। ਭਾਈ ਭਗਵਾਨ ਸਿੰਘ ਜੌਹਲ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਭਾਈ ਬਲਵੀਰ ਸਿੰਘ, ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਉੱਪਰ ਰੋਸ਼ਨੀ ਪਾਉਂਦੇ ਹੋਏ ਸੰਗਤ ਨੂੰ ਗੁਰੂਆਂ ਦੇ ਦੱਸੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ, ਪੁਲਿਸ ਕਮਿਸ਼ਨ ਸਤਿੰਦਰ ਸਿੰਘ, ਹਲਕਾ ਇੰਚਾਰਜ ਜਲੰਧਰ ਕੈਂਟ ਦੀਪਕ ਬਾਲੀ, ਜੁਆਇੰਟ ਕਮਿਸ਼ਨਰ ਸ੍ਰੀਮਤੀ ਤਾਨੀਆ ਬੈਂਸ, ਸਾਬਕਾ ਐੱਸ. ਐੱਸ. ਪੀ. ਰਜਿੰਦਰ ਸਿੰਘ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਗੁਰਚਰਨ ਸਿੰਘ ਚੰਨੀ ਤੇ ਹੋਰ ਵਿਸ਼ੇਸ਼ ਤੌਰ ’ਤੇ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ ਅਤੇ ਡਾ. ਸਤਿੰਦਰ ਸਿੰਘ ਬਜਾਜ ਸਿਵਲ ਸਰਜਨ ਅੰਮ੍ਰਿਤਸਰ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਸੀ.ਏ. ਨਰਿੰਦਰ ਸਿੰਘ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ। ਲੰਗਰ ਦੀ ਸੇਵਾ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਸਟਾਫ਼ ਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਸਟਾਫ਼ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਨਿਭਾਈ ਗਈ। ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਅੰਮ੍ਰਿਤ ਵੇਲੇ ਤੋਂ ਸਜਾਏ ਗਏ ਦੀਵਾਨ ’ਚ ਭਾਈ ਮਹਿੰਦਰਪਾਲ ਸਿੰਘ ਤੇ ਜਸ਼ਨਦੀਪ ਸਿੰਘ ਸਠਿਆਲਾ ਦੇ ਜਥੇ ਨੇ ਕੀਰਤਨ ਤੇ ਹੈੱਡ ਗ੍ਰੰਥੀ ਗਿਆਨੀ ਦਲਬੀਰ ਸਿੰਘ ਤੇ ਸਾਹਿਬ ਸਿੰਘ ਲੱਖਣਾ ਵਲੋਂ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ। ਦੁਪਹਿਰ ਦੇ ਦੀਵਾਨ ’ਚ ਬੀਬੀ ਤਜਿੰਦਰ ਕੌਰ ਤੇ ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਕਾਕਾ ਅਨਹਦ ਸਿੰਘ ਕਾਲੜਾ ਨੇ ਸ਼ਬਦ ਗਾਇਨ ਕਰਦੇ ਹੋਏ ਸੰਗਤ ਤੋਂ ਅਸੀਸ ਪ੍ਰਾਪਤ ਕੀਤੀ। ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਈ। ਰਾਤ ਦੇ ਦੀਵਾਨ ’ਚ ਭਾਈ ਜਗਤਾਰ ਸਿੰਘ ਖਰੜ ਵਾਲਿਆਂ ਨੇ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ਗੁਰੂ ਘਰ ’ਚ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਬੇਅੰਤ ਸਿੰਘ ਸਰਹੱਦੀ ਨੇ ਸੰਗਤ ਨੂੰ ਵਧਾਈ ਦਿੱਤੀ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਕਾਲੜਾ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਕੁਲਵੰਤਬੀਰ ਸਿੰਘ ਕਾਲੜਾ, ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਜਗਮੋਹਨ ਸਿੰਘ ਛਾਬੜਾ, ਅਮਨਜੀਪ ਸਿੰਘ (ਭੋਲਾ ਛਾਬੜਾ), ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਖਜਾਨਚੀ, ਅਮਰਜੀਤ ਸਿੰਘ ਭਾਟੀਆ, ਬਾਬਾ ਨਰਿੰਦਰਪਾਲ ਸਿੰਘ ਮਾਲੂਵਾਲ, ਚਰਨਜੀਤ ਸਿੰਘ ਸਰਾਫ, ਅਕਾਲੀ ਰਛਪਾਲ ਸਿੰਘ, ਬਲਵਿੰਦਰ ਸਿੰਘ ਸਰਾਫ, ਰਜਿੰਦਰ ਸਿੰਘ ਭਾਟੀਆ, ਬਲਵਿੰਦਰ ਸਿੰਘ ਹੇਅਰ, ਚਰਨਜੀਤ ਸਿੰਘ ਲੁਬਾਣਾ, ਸੁਰਿੰਦਰ ਸਿੰਘ ਸਿਆਲ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ ਫੋਨ ਵਿਭਾਗ ਅਤੇ ਹੋਰ ਹਾਜ਼ਰ ਸਨ। ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਵਿਸ਼ੇਸ਼ ਸਮਾਗਮ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਗੁਰਨਦਰਿ ਸਿੰਘ (ਸੁਖ-ਆਸਣ ਸ਼ਬਦ ਚੌਕੀ ਜਥਾ), ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਭਾਈ ਅਨੂਪ ਸਿੰਘ, ਭਾਈ ਹਰਮਨਪ੍ਰੀਤ ਸਿੰਘ ਤੇ ਭਾਈ ਅਨੂਪ ਸਿੰਘ ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਡਾਇਰੈਕਟਰ ਹਰਭਜਨ ਸਿੰਘ (ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ, ਰੋਪੜ), ਗਿਆਨੀ, ਸਰਬਜੀਤ ਸਿੰਘ ਢੋਟੀਆਂ, ਭਾਈ ਬਲਜੀਤ ਸਿੰਘ, ਬੀਬੀ ਜਸਜੀਤ ਕੌਰ ਅਤੇ ਕੰਵਲਜੀਤ ਸਿੰਘ ਉਬਰਾਏ (ਮੁੱਖ ਸੇਵਾਦਾਰ) ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਭਾਈ ਗੁਰਪਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਜਥਿਆਂ ਨੇ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਜਸਵਿੰਦਰ ਸਿੰਘ ਮੱਕੜ (ਸਰਪ੍ਰਸਤ), ਕੰਵਲਜੀਤ ਸਿੰਘ ਉਬਰਾਏ (ਮੁੱਖ ਸੇਵਾਦਾਰ), ਕੰਵਲਜੀਤ ਸਿੰਘ ਸੈਕਟਰੀ, ਮਨਜੀਤ ਸਿੰਘ ਠੁਕਰਾਲ (ਸੀਨੀਅਰ ਮੀਤ ਪ੍ਰਧਾਨ), ਪਰਮਜੀਤ ਸਿੰਘ ਪਹਿਲਵਾਨ, ਪਰਮਜੀਤ ਸਿੰਘ ਕਾਨ੍ਹਪੁਰੀ, ਸੁਰਜੀਤ ਸਿੰਘ ਸੇਤੀਆ, ਗੁਰਿੰਦਰ ਸਿੰਘ ਚੋਪੜਾ, ਮਲਵਿੰਦਰ ਸਿੰਘ ਮੱਲੀ, ਭੁਪਿੰਦਰ ਸਿੰਘ ਭਿੰਦਾ, ਜੁਗਿੰਦਰ ਸਿੰਘ ਕੈਸ਼ੀਅਰ, ਮਨਜੀਤ ਸਿੰਘ, ਹਰਜਿੰਦਰ ਸਿੰਘ (ਲੈਂਡ ਲਾਰਡ), ਹਰਜੀਤ ਸਿੰਘ ਕਾਹਲੋਂ, ਹਰਦੀਪ ਸਿੰਘ ਮੱਲੀ, ਮਲਕੀਅਤ ਸਿੰਘ ਮੁਲਤਾਨੀ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਦੀਵਾਨ ਅਸਥਾਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਵਿਸ਼ੇਸ਼ ਦੀਵਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਅੰਮ੍ਰਿਤ ਵੇਲੇ ਤੋਂ ਸਜਾਏ ਇਨ੍ਹਾਂ ਦੀਵਾਨਾਂ ਅੰਦਰ ਹਜ਼ੂਰੀ ਰਾਗੀ ਜਥਾ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਤੇ ਭਾਈ ਸਹਿਜਦੀਪ ਸਿੰਘ ਜਲੰਧਰ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਗੁਰੂ ਘਰ ਤੋਂ ਚੱਲ ਰਹੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ, ਉਨ੍ਹਾਂ ਸੰਗਤ ਦਾ ਤੇ ਸੇਵਾ ਕਰਨ ਵਾਲੇ ਪਰਿਵਾਰਾਂ ਦਾ ਤਹਿ ਦਿਲ ਧੰਨਵਾਦ ਕੀਤਾ। ਨਗਰ ਕੀਰਤਨ ਤੇ ਗੁਰੂ ਘਰ ’ਚ ਸੇਵਾ ਨਿਭਾਉਣ ਵਾਲੇ ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਦੇ ਸਾਰੇ ਮੇਂਬਰਾਂ ਨੂੰ ਪ੍ਰਬੰਧਕਾਂ ਨੇ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ, ਕੌਂਸਲਰ ਉਮਾ ਬੇਰੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਇਕਬਾਲ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰਧਾਨ ਭਾਜਪਾ ਅਸ਼ੋਕ ਸਰੀਨ ਹਿੱਕੀ, ਰਾਜਬੀਰ ਸਿੰਘ ਸ਼ੰਟੀ, ਦੀਪਕ ਤੇਲੂ, ਮਨਿੰਦਰਪਾਲ ਸਿੰਘ ਗੁੰਬਰ, ਅਰਜੁਨ ਬਹਿਲ ਅਤੇ ਦੀਵਾਨ ਅਮਿਤ ਅਰੋੜਾ ਨੇ ਹਾਜ਼ਰੀ ਲਗਵਾਈ। ਸ਼ਾਮ ਦੇ ਦੀਵਾਨਾਂ ‘ਚ ਕੀਰਤਨ, ਕਥਾ ਅਤੇ ਵਿਚਾਰਾਂ ਦੀ ਸਾਂਝ ਪਾਈ ਗਈ। ਉਪਰੰਤ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਇਸ ਮੌਕੇ ਨਿਰਮਲ ਸਿੰਘ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਨਿਤਿਸ਼ ਮਹਿਤਾ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਗਗਨ ਸਿੰਘ, ਦੀਮੰਤਜੀਤ ਸਿੰਘ, ਹਰਮਨ ਮੱਕੜ, ਜਸਕੀਰਤ ਸਿੰਘ, ਏਕਨੂਰ ਸਿੰਘ, ਅਰਜਨ ਸਿੰਘ, ਕਰਨਜੀਤ ਸਿੰਘ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਸਵੇਰੇ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਵੇਰੇ ਦੇ ਦੀਵਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਿਸ਼ਾਨ ਸਾਹਿਬ ਨੂੰ ਚੋਲਾ ਸਾਹਿਬ ਪਹਿਨਾਇਆ ਗਿਆ। ਆਸਾ ਦੀ ਵਾਰ ਦੇ ਕੀਰਤਨ ਦੀ ਹਾਜ਼ਰੀ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਵਲੋਂ ਲਵਾਈ ਗਈ, ਉਪਰੰਤ ਸਜਾਏ ਦੀਵਾਨ ’ਚ ਭਾਈ ਜੁਗਰਾਜ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਜਗਜੀਵਨ ਸਿੰਘ, ਭਾਈ ਬ੍ਰਹਮਜੋਤ ਸਿੰਘ, ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਦੇ ਬੱਚਿਆਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਮਨਜੀਤ ਸਿੰਘ ‘ਸੇਵਕ’ ਤੇ ਗਿਆਨੀ ਜਗਜੀਤ ਸਿੰਘ ਸੈਦੋਕੇ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਰਾਤ ਦੇ ਦੀਵਾਨ ’ਚ ਭਾਈ ਰਛਪਾਲ ਸਿੰਘ, ਭਾਈ ਆਤਮਾ ਸਿੰਘ, ਭਾਈ ਜੁਗਰਾਜ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਸਿੱਧ ਵਿਦਵਾਨ ਗਿਆਨੀ ਹਰਭਜਨ ਸਿੰਘ (ਡਾਇਰੈਕਟਰ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾ, ਰੋਪੜ) ਨੇ ਕਥਾ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ‘ਡਿੰਪੀ’ ਵਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ ਤੇ ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਨਾਨਕ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪ੍ਰਧਾਨ ਚਰਨਜੀਤ ਸਿੰਘ (ਡੀ.ਸੀ. ਟਾਇਰ) ਨੇ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਾਬਕਾ ਵਿਧਾਇਕ ਰਜਿੰਦਰ ਬੇਰੀ, ਕੌਂਸਲਰ ਬੀਬੀ ਉਮਾ ਬੇਰੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਅਮਰਜੀਤ ਸਿੰਘ (ਡਿੰਪਾ ਸਹਿਗਲ), ਸੁਰਿੰਦਰ ਸੈਣੀ, ਪ੍ਰਿਤਪਾਲ ਸਿੰਘ ਨੌਟੀ ਤੇ ਹੋਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਦਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਰਵਿੰਦਰ ਸਿੰਘ ਰੀਹਲ, ਗੁਰਜੀਤ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ। ਗੁਰਦੁਆਰਾ ਆਦਰਸ਼ ਨਗਰ ਵਿਖੇ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਵੇਰ ਦੇ ਦੀਵਾਨਾਂ ਅੰਦਰ ਭਾਈ ਚਰਨਜੀਤ ਸਿੰਘ, ਭਾਈ ਬ੍ਰਹਮਜੋਤ ਸਿੰਘ, ਭਾਈ ਜੈਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਸਾਹਿਬਜ਼ਾਦਾ ਸੇਵਾ ਸੁਸਾਇਟੀ ਅਤੇ ਗੌਰਮਿੰਟ ਗਰਲਜ਼ ਸੀਨੀਅਰ ਸੈਕੈਂਡਰੀ ਸਕੂਲ ਆਦਰਸ਼ ਨਗਰ ਦੇ ਬੱਚਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ. ਬੀਬੀ ਜਸਜੀਤ ਕੌਰ ‘ਐਡਵੋਕੇਟ’, ਭਾਈ ਜਸਪਾਲ ਸਿੰਘ ਅਤੇ ਭਾਈ ਸਿਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਪ੍ਰਭੂ ਸਿੰਘ, ਕੁਲਵਿੰਦਰ ਸਿੰਘ ਥਿਆੜਾ, ਹਰਜਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਬਸਰਾ ਅਤੇ ਹੋਰਾਂ ਨੇ ਰਾਗੀ ਜਥਿਆਂ ਅਤੇ ਕਥਾਵਾਚਕਾਂ ਦਾ ਸਨਮਾਨ ਕੀਤਾ। ਇਸ ਮੌਕੇ ਬਰਿੰਦਰ ਸਿੰਘ ਸਾਹਨੀ, ਐੱਚ.ਪੀ. ਸਿੰਘ ਮੱਕੜ, ਸਤਨਾਮ ਸਿੰਘ, ਅਮਰਜੀਤ ਸਿੰਘ ਬਸਰਾ, ਕੁਲਬੀਰ ਸਿੰਘ ਪੇਲੀਆ, ਸੁਖਵਿੰਦਰ ਸਿੰਘ ਸੈਲੋਪਾਲ, ਹਰਪਿੰਦਰ ਸਿੰਘ ਠੇਕੇਦਾਰ, ਮਨਜੀਤ ਸਿੰਘ ਬਿੰਦਰਾ, ਰਛਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ, ਬਲਵਿੰਦਰ ਕੌਰ ਸਾਹਨੀ, ਇੰਦਰਜੀਤ ਕੌਰ ਰਾਜਪਾਲ, ਅਵਤਾਰ ਕੌਰ ਗੁੰਬਰ, ਗੁਰਮਿੰਦਰ ਕੌਰ ਰਾਜਪਾਲ, ਅਮਰਜੀਤ ਕੌਰ ਡੌਲੀ, ਗੁਰਮੀਤ ਕੌਰ, ਪਲਵਿੰਦਰ ਕੌਰ, ਜਸਵਿੰਦਰ ਕੌਰ ਅਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ, ਬਸਤੀ ਸ਼ੇਖ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ। ਸਮਾਗਮ ਦੌਰਾਨ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ, ਜਨਰਲ ਸਕੱਤਰ ਹਰਜੀਤ ਸਿੰਘ ਬਾਬਾ, ਤਰਲੋਚਨ ਸਿੰਘ ਛਾਬੜਾ, ਅਮਰਪ੍ਰੀਤ ਸਿੰਘ ਰਿੰਕੂ, ਇੰਦਰਜੀਤ ਸਿੰਘ ਬੱਬਰ, ਇੰਦਰ ਅਲੱਗ, ਗੁਰਸ਼ਰਨ ਸਿੰਘ ਸ਼ੰਨੂ, ਰਣਜੀਤ ਸਿੰਘ ਸੰਤ, ਕੰਵਲਜੀਤ ਸਿੰਘ ਜੱਜ, ਪ੍ਰਿਤਪਾਲ ਸਿੰਘ ਲੱਕੀ, ਗਗਨ ਨਾਰੰਗ, ਸਿਦਕ ਸੇਤੀਆ ਅਤੇ ਅਰਸ਼ਦੀਪ ਸਿੰਘ ਕਾਲੜਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਅਮਨ ਨਗਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਮਨ ਨਗਰ, ਨੇੜੇ ਪਠਾਨਕੋਟ ਚੌਕ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ਦੌਰਾਨ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਰਵਿੰਦਰ ਸਿੰਘ ਰਾਣਾ, ਮਨਜਿੰਦਰ ਸਿੰਘ, ਅਬਿਨਾਸ ਸਿੰਘ ਖਾਲਸਾ, ਸਤਨਾਮ ਸਿੰਘ ਬੰਸਲ, ਰਣਜੀਤ ਸਿੰਘ ਰਾਣਾ, ਕਸਤੂਰੀ ਲਾਲ, ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਦਲਜੀਤ ਸਿੰਘ ਲੰਮਾ ਪਿੰਡ, ਤ੍ਰਿਪਤ ਜੋਤ ਸਿੰਘ ਜੋਧਾ, ਹਰਵਿੰਦਰ ਸਿੰਘ ਭਾਟੀਆ, ਬੱਬੂ ਠੇਕੇਦਾਰ, ਬੀਬੀ ਰਣਜੀਤ ਕੌਰ ਮੰਨਣ, ਬੀਬੀ ਰੁਪਿੰਦਰ ਕੌਰ, ਮਨਜਿੰਦਰ ਕੌਰ, ਅਮਰਜੀਤ ਕੌਰ, ਬੀਬੀ ਸਿਮਰਨਜੀਤ ਕੌਰ, ਸੋਨੀਆ ਅਤੇ ਹੋਰ ਹਾਜ਼ਰ ਸਨ। ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਜਲੰਧਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਸਮਾਗਮ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ, ਇਸਤਰੀ ਸਤਿਸੰਗ ਸਭਾ, ਅਰਬਨ ਅਸਟੇਟ ਦੇ ਬੱਚਿਆਂ ਤੇ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਗੁਰਮੀਤ ਸਿੰਘ ਹਜ਼ੂਰੀ ਕਥਾਵਾਚਕ, ਗਿਆਨੀ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ। ਰਾਤ ਦੇ ਸਮਾਗਮ ‘ਚ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ ਅਤੇ ਭਾਈ ਸਰਬਜੀਤ ਸਿੰਘ ਨੇ ਆਤਮ ਰਸ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਸਟੇਜ ਸਕੱਤਰ ਦੀ ਸੇਵਾ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਸਚਦੇਵਾ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਸੁਖਪ੍ਰੀਤ ਸਿੰਘ ਸੋਨੂੰ, ਮਨਮੋਹਨ ਸਿੰਘ, ਪ੍ਰਭਲੀਨ ਸਿੰਘ, ਮਨਜੀਤ ਸਿੰਘ, ਕਰਨਲ ਤੇਜਾ ਸਿੰਘ, ਜੇ. ਐਸ. ਵਾਲੀਆ, ਭਾਗ ਸਿੰਘ, ਜਸਬੀਰ ਸਿੰਘ ਰਾਣਾ, ਦਰਸ਼ਨ ਸਿੰਘ, ਰਵਿੰਦਰ ਸਿੰਘ, ਜਤਿੰਦਰ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਤੀਰਥ ਸਿੰਘ, ਯੁਵਰਾਜ ਸਿੰਘ, ਸਰਤਾਜ ਸਿੰਘ, ਪਰਮਜੀਤ ਸਿੰਘ, ਦੀਪਕ ਬਾਲੀ, ਮਿੰਟੂ ਜੁਨੇਜਾ, ਕੈਪਟਨ ਪੀ. ਐੱਸ ਭੱਲਾ, ਪਰਮਿੰਦਰ ਸਿੰਘ ਖਰਬੰਦਾ, ਮਹਿੰਦਰ ਸਿੰਘ, ਪ੍ਰਭਲੀਨ ਸਿੰਘ, ਗੁਰਪ੍ਰੀਤ ਸਿੰਘ, ਕੇ. ਐੱਸ ਪੰਨੂੰ, ਨਰਿੰਦਰਪਾਲ ਸਿੰਘ ਮੈਨੇਜਰ, ਸਹਿਜਪ੍ਰੀਤ ਸਿੰਘ, ਸਿਮਰਪ੍ਰੀਤ ਸਿੰਘ ਅਮਰਜੀਤ ਕੋਰ, ਕੁਲਵੰਤ ਕੌਰ, ਗੁਰਬਚਨ ਕੌਰ, ਰਿਪੂਦਮਨ ਕੌਰ ਅਤੇ ਹੋਰ ਹਾਜ਼ਰ ਸਨ। ਗੁਰਦੁਆਰਾ ਡਿਫ਼ੈਸ ਕਾਲੋਨੀ ਵਿਖੇ ਕਰਵਾਏ ਗੁਰਮਿਤ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਲੋਨੀ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸਜਾਏ ਗਏ ਸਵੇਰ ਦੇ ਦੀਵਾਨਾਂ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜੁਗਰਾਜ ਸਿੰਘ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਹਰਭਜਨ ਸਿੰਘ (ਡਾਇਰੈਕਟਰ ਮਿਸ਼ਨਰੀ ਕਾਲਜ ਰੋਪੜ) ਨੇ ਸੰਗਤ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਭਾਈ ਬਲਜੀਤ ਸਿੰਘ ਦੇ ਜਥੇ ਨੇ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਸ਼ਾਮ ਵੇਲੇ ਦੇ ਸਜਾਏ ਗਏ ਦੀਵਾਨਾਂ ਅੰਦਰ ਭਾਈ ਪਰਮਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਬਲਵਿੰਦਰ ਸਿੰਘ, ਬਾਈ ਗੁਰਦਿੱਤ ਸਿੰਘ ਅਤੇ ਭਾਈ ਨਿਰੰਦਰ ਸਿੰਘ ਨੇ ਸੰਗਤ ਨੂੰ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਚਰਨਾ ਨਾਲ ਜੋੜਿਆ। ਪ੍ਰਧਾਨ ਸੁਖਵਿੰਦਰ ਸਿੰਘ ਮੁੱਧੜ, ਜਨਰਲ ਸਕੱਤਰ ਜਸਬੀਰ ਸਿੰਘ ਰੰਧਾਵਾ ਤੇ ਸੁਲੱਖਣ ਸਿੰਘ ਕੰਗ ਨੇ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਡਾ. ਸੁਖਬੀਰ ਸਿੰਘ ਨੇ ਬਾਖ਼ੂਬੀ ਨਿਭਾਈ। ਸਮਾਗਮ ਦੌਰਾਨ ਅਵਤਾਰ ਸਿੰਘ ਵਾਲੀਆ, ਸਰਦੂਲ ਸਿੰਘ ਰੰਧਾਵਾ, ਹਰਬਰਿੰਦਰ ਸਿੰਘ ਸੰਧੂ, ਤਜਿੰਦਰ ਸਿੰਘ ਬਾਹੀਆ, ਮਹਿੰਦਰ ਸਿੰਘ, ਚਰਨਜੀਤ ਸਿੰਘ ਬੇਦੀ, ਗਗਨਪਾਲ ਸਿੰਘ ਬਿੱਟੂ, ਜਸਵਿੰਦਰ ਸਿੰਘ, ਅਜੀਤ ਸਿੰਘ, ਡਾ. ਤਰਲੋਚਨ ਸਿੰਘ ਰੰਧਾਵਾ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਰਿਆੜ, ਹਰਜੀਤ ਸਿੰਘ, ਬੀਬੀ ਪ੍ਰਕਾਸ਼ ਕੌਰ ਪੇਲੀਆ, ਬੀਬੀ ਪਰਮਿੰਦਰ ਕੌਰ ਭੰਮਰਾ, ਬੀਬੀ ਕੁਲਜਿੰਦਰਜੀਤ ਕੌਰ ਰੰਧਾਵਾ, ਬੀਬੀ ਸੁਖਵਿੰਦਰ ਕੌਰ, ਬੀਬੀ ਚਰਨਪ੍ਰੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਗੁਰਦੀਪ ਕੌਰ ਅਤੇ ਹੋਰ ਹਾਜ਼ਰ ਸਨ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਪਰਮਵੀਰ ਸਿੰਘ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਪੰਥਕ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਤੇ ਗਿਆਨੀ ਗੁਰਮੀਤ ਸਿੰਘ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ। ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੌਸ਼ਨੀਆਂ ਦੇ ਨਾਲ ਸਜਾਇਆ ਗਿਆ ਤੇ ਸਮਾਗਮ ਦੌਰਾਨ ਆਈ ਸੰਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਮੀਤ ਪ੍ਰਧਾਨ ਗੁਰਚਰਨ ਸਿੰਘ ਸਿਆਲ (ਸੀ.ਏ.), ਮਨਜੀਤ ਸਿੰਘ ਸੇਠੀ ਤੇ ਸੁਖਦੇਵ ਸਿੰਘ ਗਾਂਧੀ ਨੇ ਰਾਗੀ ਜਥਿਆਂ ਤੇ ਪ੍ਰਚਾਰਕਾਂ ਦਾ ਸਨਮਾਨ ਕੀਤਾ ਅਤੇ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਸ਼ੇਖਾਂ ਬਾਜ਼ਾਰ ਵਿਖੇ ਪ੍ਰਕਾਸ਼ ਦਿਹਾੜੇ ਸੰਬੰਧੀ ਕਰਵਾਏ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ੇਖਾਂ ਬਜਾਰ, ਅਲੀ ਮੁਹੱਲਾ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਭਾਈ ਭੁਪਿੰਦਰ ਸਿੰਘ,ਭਾਈ ਪਰਮਜੀਤ ਸਿੰਘ ਸੇਵਕ, ਭਾਈ ਲਾਲਾ ਸਿੰਘ, ਭਾਈ ਜਸਬੀਰ ਸਿੰਘ, ਭਾਈ ਹਰਵਿੰਦਰ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਕ੍ਰਿਸਟਲ ਨੇ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਸਮਾਗਮ ਗੁਰਦੁਆਰਾ ਸੱਚਖੰਡ ਸਾਹਿਬ, ਅਮਰ ਨਗਰ, ਗੁਲਾਬ ਦੇਵੀ ਰੋਡ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਜਥਿਆਂ ਤੇ ਕਥਾਵਾਚਕਾਂ ਨੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਪਾਲ ਸਿੰਘ ਟੱਕਰ, ਹਰੀ ਸਿੰਘ, ਹਰਚਰਨ ਸਿੰਘ ਟੱਕਰ, ਸੁਰਤਾ ਸਿੰਘ, ਜਗਤਾਰ ਸਿੰਘ, ਤ੍ਰਿਲੋਚਨ ਸਿੰਘ, ਲਾਭ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ ਗੌਰਵ, ਰਣਜੀਤ ਸਿੰਘ ਹੈਪੀ, ਅਮਰਜੀਤ ਸਿੰਘ, ਪਰਮਿੰਦਰ ਸਿੰਘ ਟੱਕਰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਯਸ਼ਪਾਲ ਸਿੰਘ ਛਤਵਾਲ ਤੇ ਜਯੋਤੀ ਵਾਸੀ ਲੁਧਿਆਣਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਚੌਹਾਨ ਵਲੋਂ ਅਕਾਲੀ-ਭਾਜਪਾ... ਅਗਲੀ ਖ਼ਬਰ ਰਾਮਾ ਮੰਡੀ ਰੋਡ ’ ਤੇ ਅਮਰ ਆਰਟ ਐਂਡ ਔਨ ਅਕੈਡਮੀ ਨੂੰ ਲੱਗੀ ਭਿਆਨਕ ਅੱਗ ਧਮਾਕਿਆਂ ਦੀਆਂ ਆਵਾਜ਼ਾਂ ਨਾਲ ਦਹਿਲਿਆ ਇਲਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।