ਅਕਾਲੀ-ਭਾਜਪਾ ਗਠਜੋੜ ਦਾ ਪੰਜਾਬ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ-ਰਵੀ ਮਸੀਹ
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵੀ ਮਸੀਹ ਨੇ ਅਕਾਲੀ-ਭਾਜਪਾ ਗਠਜੋੜ ਦੀ ਆਲਚੋਨਾ ਕਰਦੇ ਹੋਏ ਕਿਹਾ ਕਿ ਇਸ ਦਾ ਪੰਜਾਬ ਦੇ ਲੋਕਾਂ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਹ ਦੋਵੇਂ ਪਾਰਟੀਆਂ ਦਹਾਕਿਆਂ ਤੱਕ ਇਕੱਠੀਆਂ ਰਹੀਆਂ ਹਨ ਪਰ ਇਨ੍ਹਾਂ ਨੇ ਪੰਜਾਬ ਦਾ ਕੁੱਝ ਵੀ ਨਹੀਂ ਸੰਵਾਰਿਆ ਤੇ ਉਲਟਾ ਪੰਜਾਬ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਦੀ ਦਲਦਲ ’ਚ ਧੱਕਿਆ ਹੈ।
ਅਜੀਤ ਡੈਸਕ
25-11-2026