ਆਦਮਪੁਰ ਵਿਖੇ ਨਵੀਂ ਗਊਸ਼ਾਲਾ ਲੋਕ ਅਰਪਣ
ਆਦਮਪੁਰ, 24 ਨਵੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਨਗਰ ਕੌਂਸਲ ਆਦਮਪੁਰ ਵਲੋਂ ਉਸਾਰੀ ਗਈ ਨਵੀਂ ਗਊਸ਼ਾਲਾ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਇਸ ਗਊਸ਼ਾਲਾ ਦਾ ਉਦਘਾਟਨ ਵਿਧਾਨ ਸਭਾ ਹਲਕਾ ਆਦਮਪੁਰ ਤੋਂ ‘ਆਪ’ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।
ਆਦਮਪੁਰ, 24 ਨਵੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਨਗਰ ਕੌਂਸਲ ਆਦਮਪੁਰ ਵਲੋਂ ਉਸਾਰੀ ਗਈ ਨਵੀਂ ਗਊਸ਼ਾਲਾ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਇਸ ਗਊਸ਼ਾਲਾ ਦਾ ਉਦਘਾਟਨ ਵਿਧਾਨ ਸਭਾ ਹਲਕਾ ਆਦਮਪੁਰ ਤੋਂ ‘ਆਪ’ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਸਮਾਗਮ ਦੌਰਾਨ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਸਮੂਹ ਕੌਂਸਲਰ ਸਾਹਿਬਾਨ ਤੇ ਕਾਰਜ ਅਫ਼ਸਰ ਕਮਲਪ੍ਰੀਤ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਜਾਣਕਾਰੀ ਦਿੰਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ‘ਆਪ’ ਦੀ ਉਮੀਦਵਾਰ ਪਵਨ ਕੁਮਾਰ ਟੀਨੂ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਮੁੱਖ ਰੱਖਦਿਆਂ ਗਊਸ਼ਾਲਾ ਲਈ ਢੁੱਕਵੀਂ ਜ਼ਮੀਨ ਦੇਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਗਿਆ ਹੈ। ਜਾਣਕਾਰੀ ਦਿੰਦੇ ਗਊਸ਼ਾਲਾ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਨਵਜੋਤ ਭਾਰਦਵਾਜ ਵਾਸੀ ਆਦਮਪੁਰ ਨੇ ਦੱਸਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਵੀ ਸੂਬੇ ਵਿੱਚ ਕਈ ਸਰਕਾਰਾਂ ਆਈਆਂ, ਜਿਨ੍ਹਾਂ ਅੱਗੇ ਉਨ੍ਹਾਂ ਨੇ ਗਊਸ਼ਾਲਾ ਲਈ ਜ਼ਮੀਨ ਦੇਣ ਵਾਸਤੇ ਵਾਰ-ਵਾਰ ਅਪੀਲਾਂ ਕੀਤੀਆਂ ਸਨ, ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਿਰਫ਼ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਨੇ ਹੀ ਇਸ ਗੰਭੀਰ ਮਸਲੇ ਵੱਲ ਧਿਆਨ ਦਿੱਤਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਨਵਜੋਤ ਭਾਰਤਵਾਜ, ਚੇਅਰਮੈਨ ਦਲਜੀਤ ਸਿੰਘ ਮਿਨਹਾਸ, ਰਾਜ ਕੁਮਾਰ ਪੌਲ, ਰਜੀਵ ਸਿੰਘਲਾ, ਸੰਜੀਵ ਗਾਂਧੀ, ਸੁਦਾਮਾ ਭਗਤ, ਪੰਡਿਤ ਮੁਕੇਸ਼ ਸ਼ਾਸਤਰੀ, ਓਮ ਦੱਤ, ਪੰਕਜ ਹਨੀ, ਹਨੀ ਭੱਟੀ, ਨਰਿੰਦਰ ਕੁਕੂ, ਪਵਿੱਤਰ ਸਿੰਘ, ਜੋਗਿੰਦਰ ਸਿੰਘ, ਦਵਿੰਦਰ ਸੂਰੀ, ਰੀਨਾ ਅਗਰਵਾਲ, ਕੰਨੂ ਬਾਂਸਲ, ਬਿਕਰਮ ਬੱਧਣ,(ਕੌਂਸਲਰ), ਕ੍ਰਿਸ਼ਨਾ ਗਰੇਵਾਲ, ਆਕਾਸ਼ਦੀਪ ਆਸ਼ੂ, ਸੋਮਨਾਥ, ਹਰਭਜਨ ਹੀਰ, ਆਸ਼ੂਮਨ, ਹਰਪ੍ਰੀਤ, ਸੁਰਿੰਦਰ ਬੱਗਾ, ਨਰਿੰਦਰ ਟੰਡਨ, ਰਿੰਕੂ ਅਗਰਵਾਲ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਹਾਜ਼ਰ ਹੋਏ।