26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਡਰੋਲੀ ਕਲਾਂ ’ ਚ ਪ੍ਰਵਾਸੀਆਂ ਦੀ ਗੁੰਡਾਗਰਦੀ

ਆਦਮਪੁਰ, 25 ਨਵੰਬਰ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਡਰੋਲੀ ਕਲਾਂ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਡਰੋਲੀ ਕਲਾਂ ’ਚ ਰਹਿੰਦੇ ਕੁਝ ਪ੍ਰਵਾਸੀ ਵਿਅਕਤੀਆਂ ਵਲੋਂ ਪਿੰਡ ਦੇ 2 ਸਕੇ ਭਰਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਹਮਲੇ ’ਚ ਦੋਵੇਂ ਭਰਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਅਜੀਤ ਡੈਸਕ 26-11-2026
ਆਦਮਪੁਰ, 25 ਨਵੰਬਰ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਡਰੋਲੀ ਕਲਾਂ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਡਰੋਲੀ ਕਲਾਂ ’ਚ ਰਹਿੰਦੇ ਕੁਝ ਪ੍ਰਵਾਸੀ ਵਿਅਕਤੀਆਂ ਵਲੋਂ ਪਿੰਡ ਦੇ 2 ਸਕੇ ਭਰਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਹਮਲੇ ’ਚ ਦੋਵੇਂ ਭਰਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜੇਰੇ ਇਲਾਜ ਸਨੀ ਕੁਮਾਰ ਤੇ ਬੋਬੀ ਦੋਨੋਂ ਪੁੱਤਰ ਰਾਮੁ ਲੁਭਾਇਆ ਵਾਸੀ ਡਰੋਲੀ ਕਲਾਂ ਨੇ ਦੱਸਿਆ ਕਿ ਉਹ ਦੋਨੇ ਭਰਾ ਪਿੰਡ ਵਿੱਚ ਹੀ ਰਾਜ ਮਿਸਤਰੀ ਦਾ ਕੰਮ ਕਰ ਰਹੇ ਹਨ। ਪਿੰਡ ਨੇੜੇ ਚੋਅ ’ਚੋਂ ਨਿਕਲਣ ਵਾਲੀ ਰੇਤਾ ਤੇ ਮਿੱਟੀ ਲੈਣ ਗਏ ਸਨ। ਇਸ ਦੌਰਾਨ ਉੱਥੇ ਨਜਾਇਜ਼ ਮਾਈਨਿੰਗ ਕਰ ਰਹੇ ਪਿੰਡ ਵਿੱਚ ਰਹਿੰਦੇ ਕੁਝ ਪ੍ਰਵਾਸੀ ਮਜ਼ਦੂਰਾਂ ਵਲੋਂ ਤੈਅ ਕੀਤੇ ਗਏ ਸਰਕਾਰੀ/ਆਮ ਰੇਟ ਨਾਲੋਂ ਵੱਧ ਕੀਮਤ ਵਸੂਲਣ ਦੀ ਮੰਗ ਕੀਤੀ ਗਈ। ਜਦੋਂ ਦੋਵਾਂ ਭਰਾਵਾਂ ਨੇ ਵੱਧ ਪੈਸੇ ਦੇਣ ਦਾ ਵਿਰੋਧ ਕੀਤਾ ਤਾਂ ਮਾਮਲਾ ਗਰਮਾ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਸ਼ੁਰੂ ਹੋ ਗਈ। ਦੇਖਦਿਆਂ ਹੀ ਦੇਖਦੇ ਵਿਵਾਦ ਐਨਾ ਵਧ ਗਿਆ ਕਿ ਪ੍ਰਵਾਸੀ ਮਜ਼ਦੂਰਾਂ ਨੇ ਗੁੱਸੇ ਵਿੱਚ ਆ ਕੇ ਦੋਵਾਂ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਦੋਵੇਂ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰੌਲਾ ਪੈਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀ ਭਰਾਵਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪਿਛਲੀ ਖ਼ਬਰ 150 ਕਰੋੜ ਦੇ ਵਿਕਾਸ ਕੰਮਾਂ ਦਾ ਏਜੰਡਾ 20 ਸਕਿੰਟ ’ ਚ ਪਾਸ ਹੰਗਾਮਾਪੂਰਨ ਰਹੀ ਨਗਰ ਨਿਗਮ ਹਾਊਸ ਦੀ ਮੀਟਿੰਗ ਭਾਜਪਾ ਤੇ ਕ... ਅਗਲੀ ਖ਼ਬਰ ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਤੇ ਹਰਕੰਵਲਪ੍ਰੀਤ ਸਿੰਘ ਖੱਖ ਐੱਸ . ਐੱਸ . ਪੀ . ਜਲੰਧਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।