26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਲਾਟੀ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ

ਜਲੰਧਰ, 25 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਐ਼ਡਹਾਕ ਕਮੇਟੀ ਦੇ ਚੇਅਰਮੈਨ ਜਤਿਨ ਗੁਲਾਟੀ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਆਡਿਟ ਨਾਲ ਨਗਰ ਨਿਗਮ ਨੂੰ ਵਿੱਤੀ ਤੌਰ ‘ਤੇ ਕਾਫੀ ਫਾਇਦਾ ਹੋ ਸਕਦਾ ਹੈ।

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਐ਼ਡਹਾਕ ਕਮੇਟੀ ਦੇ ਚੇਅਰਮੈਨ ਜਤਿਨ ਗੁਲਾਟੀ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਆਡਿਟ ਨਾਲ ਨਗਰ ਨਿਗਮ ਨੂੰ ਵਿੱਤੀ ਤੌਰ ‘ਤੇ ਕਾਫੀ ਫਾਇਦਾ ਹੋ ਸਕਦਾ ਹੈ। ਜਤਿਨ ਗੁਲਾਟੀ ਨੇ ਕਿਹਾ ਕਿ ਥਰਡ ਪਾਰਟੀ ਆਡਿਟ ਰਾਹੀਂ ਇਹ ਪਤਾ ਲਗਾਇਆ ਜਾ ਸਕੇਗਾ ਕਿ ਸ਼ਹਿਰ ਵਾਸੀਆਂ ਤੋਂ ਹੁਣ ਤੱਕ ਕਿੰਨਾ ਪ੍ਰਾਪਰਟੀ ਟੈਕਸ ਵਸੂਲ ਕੀਤਾ ਗਿਆ ਹੈ ਤੇ ਨਗਰ ਨਿਗਮ ਦਾ ਕਿੰਨਾ ਟੈਕਸ ਅਜੇ ਬਕਾਇਆ ਹੈ। ਇਸ ਨਾਲ ਟੈਕਸ ਵਸੂਲੀ ਦੀ ਅਸਲ ਸਥਿਤੀ ਸਾਹਮਣੇ ਆਵੇਗੀ ਅਤੇ ਬਕਾਇਆ ਟੈਕਸ ਦੀ ਪਛਾਣ ਕਰਕੇ ਉਸ ਦੀ ਵਸੂਲੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਵਿਭਾਗ ਦੇ ਕੰਮਕਾਜ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਨਿਗਮ ਦੀ ਆਮਦਨ ਵਧਾਉਣ ਲਈ ਥਰਡ ਪਾਰਟੀ ਆਡਿਟ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ 2027 ’ ਚ ਪੰਜਾਬ ਵੀ ਵਿਕਾਸ ਦੀ ਨਵੀਂ ਰਫ਼ਤਾਰ ਫੜੇਗਾ -ਅਸੀਮ ਗੋਇਲ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ... ਅਗਲੀ ਖ਼ਬਰ ਦੋਆਬਾ ਕਾਲਜ ਦੇ ਮੈਦਾਨ ’ ਚ ਇਕ ਰੋਜ਼ਾ ਵਿਸ਼ੇਸ਼ ਯੋਗ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।