ਜਲੰਧਰ ਦੀ ਬਾਸਕਟਬਾਲ ਟੀਮ ਨੇ ਪੰਜਾਬ ਚੈਂਪੀਅਨਸ਼ਿਪ ਜਿੱਤੀ
ਜਲੰਧਰ, 25 ਨਵੰਬਰ (ਡਾ. ਜਤਿੰਦਰ ਸਾਬੀ)-76ਵੀਂ ਸੀਨੀਅਰ ਸਟੇਟ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ, ਜੋ 19 ਤੋਂ 22 ਨਵੰਬਰ ਤੱਕ ਪਿੰਡ ਗੁੜੇ, ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈ ਗਈ, ਦੇ ਫਾਈਨਲ ਮੁਕਾਬਲੇ ਵਿੱਚ ਜਲੰਧਰ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਬਾਸਕਟਬਾਲ ਅਕੈਡਮੀ ਦੀ ਟੀਮ ਨੂੰ 77-73 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣੀ।
ਜਲੰਧਰ, 25 ਨਵੰਬਰ (ਡਾ. ਜਤਿੰਦਰ ਸਾਬੀ)-76ਵੀਂ ਸੀਨੀਅਰ ਸਟੇਟ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ, ਜੋ 19 ਤੋਂ 22 ਨਵੰਬਰ ਤੱਕ ਪਿੰਡ ਗੁੜੇ, ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈ ਗਈ, ਦੇ ਫਾਈਨਲ ਮੁਕਾਬਲੇ ਵਿੱਚ ਜਲੰਧਰ ਜ਼ਿਲ੍ਹੇ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਬਾਸਕਟਬਾਲ ਅਕੈਡਮੀ ਦੀ ਟੀਮ ਨੂੰ 77-73 ਅੰਕਾਂ ਨਾਲ ਹਰਾ ਕੇ ਚੈਂਪੀਅਨ ਬਣੀ। ਜਲੰਧਰ ਦੀ ਟੀਮ ਵੱਲੋਂ ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਅਰਸ਼ਪ੍ਰੀਤ ਭੁੱਲਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਮੈਨ ਆਫ਼ ਦਾ ਮੈਚ’ ਦਾ ਖ਼ਿਤਾਬ ਹਾਸਲ ਕੀਤਾ। ਇਸ ਤੋਂ ਇਲਾਵਾ ਜਲੰਧਰ ਟੀਮ ਦੇ ਸਾਹਿਲ, ਤਾਰਿਸ਼, ਤਰਨਪ੍ਰੀਤ ਅਤੇ ਨਿਤੀਸ਼ ਕੁਮਾਰ ਨੇ ਵੀ ਆਪਣੀ ਖੇਡ ਨਾਲ ਦਰਸ਼ਕਾਂ ਦਾ ਮਨ ਮੋਹਿਆ। ਇਸ ਮੌਕੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੇਵਾਮੁਕਤ ਡੀ.ਜੀ.ਪੀ. ਆਰ.ਐੱਸ. ਗਿੱਲ, ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਸੇਵਾਮੁਕਤ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ, ਅਰਜੁਨਾ ਐਵਾਰਡੀ ਸੇਵਾਮੁਕਤ ਐਸ.ਐਸ.ਪੀ. ਪਰਮਿੰਦਰ ਸਿੰਘ ਭੰਡਾਲ ਅਤੇ ਪੀ.ਪੀ.ਐੱਸ. ਕਪਤਾਨ ਪੁਲਿਸ 23ਗਣੇਸ਼ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਜਲੰਧਰ ਜ਼ਿਲ੍ਹੇ ਦੀ ਟੀਮ ਵੱਲੋਂ ਚੈਂਪੀਅਨਸ਼ਿਪ ਜਿੱਤਣ ’ਤੇ ਜਲੰਧਰ ਬਾਸਕਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਨਵਜੋਤ ਦਹੀਆਂ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹੀਰ, ਪੀ.ਪੀ.ਐੱਸ., ਡੀ.ਸੀ.ਪੀ. ਨੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਪੁਲਿ ਸ ਦੇ ਸਹਾਇਕ ਖੇਡ ਸਕੱਤਰ ਅਤੇ ਐਸੋਸੀਏਸ਼ਨ ਦੇ ਖ਼ਜ਼ਾਨਚੀ ਗੁਰਕ੍ਰਿਪਾਲ ਸਿੰਘ, ਪੀ.ਪੀ.ਐੱਸ. ਨੇ ਵੀ ਜੇਤੂ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ।ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਟੀਮ ਦੇ ਮੁੱਖ ਕੋਚ ਸ੍ਰੀ ਭੁਪਿੰਦਰ ਸਿੰਘ ਦੀ ਮਿਹਨਤ ਅਤੇ ਖਿਡਾਰੀਆਂ ਦੀ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।