26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਲੋੜਵੰਦਾਂ ਤੱਕ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਪਹੁੰਚਾਇਆ ਜਾਵੇ : ਸਿਵਲ ਸਰਜਨ ਸਿਵਲ ਸਰਜਨ ਨੇ ਸਮੂਹ ਐੱਸ.ਐੱਮ.ਓਜ਼. ਨਾਲ ਕੀਤੀ ਮਹੀਨਾਵਾਰ ਸਮੀਖਿਆ ਮੀਟਿੰਗ

ਜਲੰਧਰ, 25 ਨਵੰਬਰ (ਜਤਿੰਦਰ ਪੰਮੀ)–ਸਿਵਲ ਸਰਜਨ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਹੋਈ। ਸਿਵਲ ਸਰਜਨ ਡਾ.

ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਜਤਿੰਦਰ ਪੰਮੀ)–ਸਿਵਲ ਸਰਜਨ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਹੋਈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਸਮੂਹ ਐੱਸ.ਐੱਮ.ਓਜ਼. ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਹੀਨਾਵਾਰ ਟੀਚੇ ਪੂਰੇ ਕੀਤੇ ਜਾਣ ਅਤੇ ਇਸ ਦੀ ਰਿਪੋਰਟ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਸਨ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਈ ਜਾਵੇ ਤੇ ਸਫਾਈ ਵਿਵਸਥਾ ਦੁਰਸਤ ਰੱਖੀ ਜਾਵੇ। ਸਿਵਲ ਸਰਜਨ ਨੇ ਸਮੂਹ ਐੱਸ.ਐੱਮ.ਓਜ਼. ਨੂੰ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕਰ ਕੇ ਵੈਕਸੀਨ ਲਗਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਵਲੋਂ ਸਮੂਹ ਐੱਸ.ਐੱਮ.ਓ. ਨੂੰ ਹਦਾਇਤ ਕੀਤੀ ਕਿ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਲੋਕਾਂ ਨੂੰ ਜੱਚਾ-ਬੱਚਾ ਸੇਵਾਵਾਂ ਦਾ ਲਾਭ ਦਿੰਦੇ ਹੋਏ ਹਰੇਕ ਗਰਭਵਤੀ ਔਰਤ ਦਾ ਫਰੀ ਸੰਸਥਾਗਤ ਜਣੇਪਾ, ਟੈਸਟ, ਮੁਫਤ ਦਵਾਈਆਂ ਅਤੇ 108 ਐਂਬੂਲੈਂਸ ਸੇਵਾ ਦਾ ਲਾਭ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੋਕੇਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫਸਰ ਡਾ. ਮੀਰਾ, ਜ਼ਿਲ੍ਹਾ ਟੀ.ਬੀ. ਅਫਸਰ ਡਾ. ਰਿਤੂ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ... ਅਗਲੀ ਖ਼ਬਰ ਕੁੱਕੜ ਪਿੰਡ ਵਿਖੇ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।