ਅਕਾਲੀ - ਭਾਜਪਾ ਗੱਠਜੋੜ ਹੋਣ ’ ਤੇ ਭੋਗਪੁਰ ’ ਚ ਵਰਕਰਾਂ ਤੇ ਆਗੂਆਂ ਨੇ ਮਨਾਈ ਖੁਸ਼ੀ
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਹੋਣ ਦੀ ਖੁਸ਼ੀ ਵਿੱਚ ਭੋਗਪੁਰ ਵਿਖੇ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਆਗੂਆਂ ਵਲੋਂ ਖੁਸ਼ੀ ਮਨਾਈ ਗਈ। ਇਸ ਮੌਕੇ ਵਰਕਰਾਂ ਨੇ ਇੱਕ-ਦੂਜੇ ਨੂੰ ਵਧਾਈ ਦਿੱਤੀ ਤੇ ਗੱਠਜੋੜ ਨੂੰ ਪੰਜਾਬ ਦੀ ਰਾਜਨੀਤੀ ਲਈ ਇੱਕ ਅਹਿਮ ਕਦਮ ਦੱਸਿਆ।
ਅਜੀਤ ਡੈਸਕ
26-11-2026