26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਏ ਰਾਤ ਦੇ ਵਿਸ਼ੇਸ਼ ਦੀਵਾਨ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਜੋਗੇਵਾਲ ਨੇ ਕੀਤਾ ਸੰਗਤਾਂ ਨੂੰ ਨਿਹਾਲ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਤੇ ਰੌਸ਼ਨੀਆਂ ਨਾਲ ਸਜਾਇਆ ਗਿਆ।

ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਤੇ ਰੌਸ਼ਨੀਆਂ ਨਾਲ ਸਜਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ, ਜਿਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੋਮਬੱਤੀਆਂ ਤੇ ਦੀਵੇ ਬਾਲ ਕੇ ਦੀਪਮਾਲਾ ਕੀਤੀ ਗਈ। ਇਸ ਮੌਕੇ ਆਤਿਸ਼ਬਾਜੀ ਵੀ ਚਲਾਈ ਗਈ। ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਜੋਗੇਵਾਲ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ ਨੇ ਸਰਬੱਤ ਦੇ ਭਲੇ ਤੇ ਸਮਾਗਮਾਂ ਦੀ ਸੰਪੂਰਨਤਾ ਦੀ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਮੀਤ ਪ੍ਰਧਾਨ ਕਮਲਜੀਤ ਸਿੰਘ, ਖਜਾਨਚੀ ਲਖਵਿੰਦਰ ਸਿੰਘ, ਅਰਸ਼ਵੀਰ ਸਿੰਘ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ, ਰਿਟਾ. ਸੀਨੀਅਰ ਫਾਰਮੇਸੀ ਅਫ਼ਸਰ ਸੁਰਿੰਦਰਪਾਲ ਸਿੰਘ ਸਚਦੇਵਾ, ਨਰਸਿੰਗ ਸਿਸਟਰ ਜਸਵਿੰਦਰ ਕੌਰ ਸਚਦੇਵਾ, ਨਿਰਮਲ ਕੌਰ, ਇੰਜੀਨੀਅਰ ਨਵਦੀਪ ਸਿੰਘ, ਮਿਨਾਕਸ਼ੀ ਅਰੋੜਾ, ਦਿਲਰਾਜ ਕੌਰ ਸਚਦੇਵਾ, ਸਿਮਰਤੀ, ਪਰਮਜੀਤ ਸਿੰਘ ਖਾਲਸਾ, ਸੁਖਪਾਲ ਸਿੰਘ ਦੇਵਗੁਣ, ਜਗਤਾਰ ਸਿੰਘ, ਸੁਖਜੀਵਨ ਸਿੰਘ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਪ੍ਰਭਜੀਤ ਸਿੰਘ, ਮੰਗਲ ਸਿੰਘ, ਸੁਖਦੀਪ ਸਿੰਘ ਟੁਰਨਾ, ਧਰਮਿੰਦਰ ਸਿੰਘ ਰੂਪਰਾ, ਪਰਮਿੰਦਰ ਸਿੰਘ ਰੂਪਰਾ, ਅੰਮ੍ਰਿਤਪਾਲ ਸਿੰਘ ਰੂਪਰਾ, ਰਿਟਾ. ਲੈਕਚਰਾਰ ਮਨਜੀਤ ਸਿੰਘ, ਮਾਸਟਰ ਗੁਰਮੀਤ ਸਿੰਘ, ਮਾਸਟਰ ਸਤਿੰਦਰ ਸਿੰਘ, ਸੁਰਜੀਤ ਸਿੰਘ, ਬਹਾਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।