26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)-ਪੀ. ਐਮ.

ਅਜੀਤ ਡੈਸਕ 26-11-2026
ਮਲਸੀਆਂ, 25 ਨਵੰਬਰ (ਸੁਖਦੀਪ ਸਿੰਘ)-ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਖੇ ਪ੍ਰਿੰਸੀਪਲ ਅਰੁਣ ਕੁਮਾਰ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਅਰੁਣ ਕੁਮਾਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਵਿਦਿਆਲਿਆ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ‘ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ’ ਸਮਾਗਮਾਂ ’ਚ ਸਹਿਯੋਗ ਲਈ ਪ੍ਰਧਾਨ ਪ੍ਰਦੀਪ ਡੱਬ ਵਲੋਂ ਧੰਨਵਾਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਏ ਰਾਤ ਦੇ ਵਿਸ਼ੇਸ਼ ਦੀਵਾਨ ਕਥਾ ਵਾਚਕ ਗਿਆਨੀ ਸਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।