26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਕੋਦਰ - ਜਲੰਧਰ ਬਾਈਪਾਸ ਚੌਕ ਦਾ ਨਾਮ ‘ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ’ ਰੱਖਿਆ ਵਿਧਾਇਕਾ ਨੇ ਰੱਖਿਆ ਨੀਂਹ ਪੱਥਰ

ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸ਼ਹਿਰ ਦੇ ਲੋਕਾਂ ਤੇ ਇਲਾਕੇ ਦੀਆਂ ਸੰਗਤਾਂ ਲਈ ਮਾਣ ਵਾਲੀ ਗੱਲ ਹੈ ਕਿ ਨਕੋਦਰ-ਜਲੰਧਰ ਬਾਈਪਾਸ ਸਥਿਤ ਚੌਕ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’ ਰੱਖਿਆ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਚੌਕ ਦੇ ਨਵੀਨੀਕਰਨ ਅਤੇ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਅਜੀਤ ਡੈਸਕ 26-11-2026
ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸ਼ਹਿਰ ਦੇ ਲੋਕਾਂ ਤੇ ਇਲਾਕੇ ਦੀਆਂ ਸੰਗਤਾਂ ਲਈ ਮਾਣ ਵਾਲੀ ਗੱਲ ਹੈ ਕਿ ਨਕੋਦਰ-ਜਲੰਧਰ ਬਾਈਪਾਸ ਸਥਿਤ ਚੌਕ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’ ਰੱਖਿਆ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਚੌਕ ਦੇ ਨਵੀਨੀਕਰਨ ਅਤੇ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਸਾਰੀ ਦਾ ਕੰਮ 40 ਦਿਨਾਂ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਚੌਕ ਦਾ ਨਾਮਕਰਨ ਕਰਨਾ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸ਼ੇਰਪੁਰੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਸਮਪੁਰ ਵਿਖੇ 14 ਵਾਂ ਖੂਨਦਾਨ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਨਵਾਂ ਪਿੰਡ ਦੋਨੇਵਾਲ ਦਾ ‘ ਛਿੰਝ ਮੇਲਾ ਤੇ ਕਬੱਡੀ ਮੈਚ ’ 29, 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।