27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਜਲੰਧਰ, 26 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਐੱਨ. ਐੱਚ.

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖਿਲਾਫ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਸੀ. ਐੱਚ. ਓ. ਡਾ. ਪੰਖੁੜੀ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀਆਂ ਨੀਤੀਆਂ ਦੀ ਆਲੋਚਨਾ ਕੀਤੀ। ਡਾ. ਪੰਖੁੜੀ ਨੇ ਕਿਹਾ ਕਿ ਆਪ ਸਰਕਾਰ ਪਿਛਲੇ ਤਿੰਨ ਮਹੀਨੀਆਂ ਤੋਂ ਪੰਜਾਬ ਭਰ ਦੇ ਐਨਐਚਐਮ ਕਰਮਚਾਰੀਆਂ ਨਾਲ ਮੀਟਿੰਗ-ਮੀਟਿੰਗ ਖੇਡ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਪਰ ਆਉਣ ਵਾਲੇ ਚੋਣਾਂ ਵਿੱਚ ਆਪ ਸਰਕਾਰ ਨੂੰ ਉਸਦੀ ਇਹ ਖੇਡ ਭਾਰੀ ਪੈ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਪਿਛਲੇ 15 ਦਿਨਾਂ ਤੋਂ ਰਾਜ ਪੱਧਰੀ ਹੜਤਾਲ ਲਗਾਤਾਰ ਜਾਰੀ ਹੈ। ਜਿਸ ਕਾਰਨ ਪੇਂਡੂ ਅਤੇ ਸ਼ਹਿਰੀ ਆਬਾਦੀ ਵਿਖੇ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀ ਯੂਨੀਅਨ ਪੰਜਾਬ ਦੀ ਇਸ ਹੜਤਾਲ ਵਿੱਚ ਸੀਐਚਓ, ਏਐਨਐਮ, ਆਰਬੀਐਸਕੇ ਟੀਮਾਂ, ਏਐਮਓ, ਸਟਾਫ ਨਰਸਾਂ, ਫਾਰਮੇਸੀ ਅਫਸਰ, ਟੀਬੀ ਸਟਾਫ, ਲੈਬ ਟੈਕਨੀਸ਼ੀਅਨ, ਆਈਡੀਐਸਪੀ, ਪੀਐਨਡੀਟੀ ਤੇ ਦਫਤਰੀ ਸਟਾਫ ਸਮੇਤ ਵੱਖ-ਵੱਖ ਕੇਡਰ ਦੇ ਕਰਮਚਾਰੀ ਸ਼ਾਮਲ ਹਨ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 27 ਨਵੰਬਰ ਦੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਹੀਂ ਨਿਕਲਿਆ, ਤਾਂ ਵਿਰੋਧ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੂਬਾ ਪੱਧਰੀ ਸੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ ‘ਤੇ ਇਸਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਐੱਨ.ਐੱਚ. 44 ’ਤੇ 21.40 ਕਰੋੜ ਰੁਪਏ ਦੇ ਡਰੇਨੇਜ਼ ਪ੍ਰਾਜੈਕਟ ਨੂੰ ਮਨਜ਼ੂਰੀ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।