26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਪੁੱਜਣ ’ਤੇ ਸੁਖਬੀਰ ਦਾ ਨਿੱਘਾ ਸਵਾਗਤ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ ਉਨ੍ਹਾਂ ਨੇ ਜਲੰਧਰ ਵਿਖੇ ਪਾਰਟੀ ਦੇ ਕਈ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਅੱਜ ਉਨ੍ਹਾਂ ਨੇ ਜਲੰਧਰ ਵਿਖੇ ਪਾਰਟੀ ਦੇ ਕਈ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸੁਖਬੀਰ ਸਿੰਘ ਬਾਦਲ ਬੀਤੀ ਰਾਤ ਹੀ ਅੰਮ੍ਰਿਤਸਰ ਤੋਂ ਜਲੰਧਰ ਪਹੁੰਚ ਗਏ ਸਨ ਤੇ ਅੱਜ ਸਵੇਰੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਕਈ ਆਗੂ ਵੀ ਮੌਜੂਦ ਸਨ । ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੱਕੜ ਪਰਿਵਾਰ ਦੇ ਮੈਂਬਰਾਂ ਨਾਲ ਵੀ ਵੱਖਰੇ ਤੌਰ ’ਤੇ ਮੁਲਾਕਾਤ ਕਰਦਿਆਂ ਬੱਚਿਆਂ ਨੂੰ ਆਪਣਾ ਭਰਪੂਰ ਪਿਆਰ ਤੇ ਅਸ਼ੀਰਵਾਦ ਦਿੱਤਾ। ਇਸ ਦੌਰਾਨ ਪੁਰਾਣੀਆਂ ਯਾਦਾਂ ਵੀ ਤਾਜ਼ਾ ਕੀਤੀਆਂ ਤੇ ਬੀਤੇ ਸਮੇਂ ਦੀਆਂ ਗਲਤੀਆਂ ’ਤੇ ਪਛਤਾਵਾ ਵੀ ਕੀਤਾ। ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਸੁਖਬੀਰ ਸਿੰਘ ਬਾਦਲ ਤੇ ਮਨੋਰੰਜਨ ਕਾਲੀਆ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਇਆ ਗਠਜੋੜ ਲੋਕਾਂ ਦਾ ਗਠਜੋੜ ਹੈ । ਉਨ੍ਹਾਂ ਕਿਹਾ ਕਿ ਇਹ ਗਠਜੋੜ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਕੀਤਾ ਗਿਆ ਹੈ ਅਤੇ ਦੋਵਾਂ ਪਾਰਟੀਆਂ ਵਿਚਕਾਰ ਹੋਏ ਸਮਝੌਤੇ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਕਰੋੜਾਂ ਦੇ ਕੰਮ ਪਾਸ ਕਰਵਾਉਣੇ ਮੇਅਰ ਦੀ ਵੱਡੀ ਪ੍ਰਾਪਤੀ-ਚਾਰੇ ਵਿਧਾਨ ਸਭਾ ਹਲਕਿਆਂ ਨੂੰ ਮਿਲੇਗਾ ਲਾਭ ਅਗਲੀ ਖ਼ਬਰ ਜਸਵਿੰਦਰ ਸਿੰਘ ਬਬਲਾ ਬਣੇ ‘ਆਪ’ ਕਰਤਾਰਪੁਰ ਦੇ ਬਲਾਕ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।