26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ

ਜਲੰਧਰ, 26 ਨਵੰਬਰ (ਐੱਮ. ਐੱਸ.

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਚੌਕ, ਜਲੰਧਰ ਵਲੋਂ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਤੋਂ 12.30 ਵਜੇ ਅਤੇ ਦੁਪਹਿਰ 1.30 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਤੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ ਅਤੇ ਡਾ. ਨਵਨੀਤ ਗਰਗ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ, ਜਿਹੜੇ ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਯੋਗ ਹੋਣਗੇ, ਉਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਿਖੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਤੇ ਲੈਂਜ਼ ਵੀ ਮੁਫ਼ਤ ਪਾਏ ਜਾਣਗੇ। ਮਰੀਜ਼ਾਂ ਲਈ ਰਿਹਾਇਸ਼ ਦਾ ਮੁਫ਼ਤ ਪ੍ਰਬੰਧ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ।
ਪਿਛਲੀ ਖ਼ਬਰ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਜਲੰਧਰ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।