26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਗਰ ਨਿਗਮ ਨੇ ਪਾਣੀ ਤੇ ਸੀਵਰੇਜ ਬਿੱਲਾਂ ਦੇ ਡਿਫਾਲਟਰਾਂ ਤੋਂ ਵਸੂਲੇ 2.63 ਲੱਖ ਰੁਪਏ

ਜਲੰਧਰ, 26 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ੋਨ ਨੰਬਰ 6 ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਕਾਰਵਾਈ ਕਰਦਿਆਂ ਡਿਫਾਲਟਰਾਂ ਤੋਂ 2.

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਜ਼ੋਨ ਨੰਬਰ 6 ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਕਾਰਵਾਈ ਕਰਦਿਆਂ ਡਿਫਾਲਟਰਾਂ ਤੋਂ 2.63 ਰੁਪਏ ਦੀ ਰਕਮ ਵਸੂਲ ਕੀਤੀ ਗਈ। ਇਹ ਕਾਰਵਾਈ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਐਸਟੇਟ ਅਫਸਰ-ਕਮ-ਚੀਫ ਟੈਕਸ ਕਲੈਕਟਰ ਅਸ਼ਵਨੀ ਗਿੱਲ ਤੇ ਸੁਪਰਿੰਟੈਂਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਟੀਮ ਵਲੋਂ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ ਗਈ। ਇਹ ਕਾਰਵਾਈ ਜ਼ੋਨ ਨੰਬਰ 6 ਦੇ ਏਰੀਆ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਤੇ ਸੁਨੀਲ ਕੁਮਾਰ ਵਲੋਂ ਅਮਲ ’ਚ ਲਿਆਂਦੀ ਗਈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕਰਕੇ ਪੰਜਾਬ ਦੇ ਅਸਲ ਮੁੱਦਿਆਂ ਤੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕੀਤਾ-ਖਹਿਰਾ ਅਗਲੀ ਖ਼ਬਰ 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।