26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭੰਡਾਰੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਜਲੰਧਰ, 26 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ। ਕ੍ਰਿਸ਼ਨ ਦੇਵ ਭੰਡਾਰੀ ਨੇ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਕਾਫ਼ੀ ਚੰਗਾ ਸੰਦੇਸ਼ ਗਿਆ ਹੈ ਅਤੇ ਲੋਕ ਇਸ ਨੂੰ ਲੈ ਕੇ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੇ ਭਵਿੱਖ ਲਈ ਅਹਿਮ ਸਾਬਤ ਹੋਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜਲੰਧਰ ਵਿਖੇ ਠਹਿਰੇ ਹੋਏ ਸਨ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਹੋਰ ਅਹਿਮ ਸਿਆਸੀ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸਰਬਜੀਤ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ 41ਵਾਂ ਸਾਲਾਨਾ ਸੱਭਿਆਚਾਰਕ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਤਿੰਨ ਰੋਜ਼ਾ ‘ਲੂਈ ਬ੍ਰੇਲ ਰਾਸ਼ਟਰੀ ਪੱਧਰੀ ਮੁਕਾਬਲੇ 2026’ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।