41ਵਾਂ ਸਾਲਾਨਾ ਸੱਭਿਆਚਾਰਕ ਸਮਾਗਮ ਸ਼ਾਨੋ-ਸ਼ੌਕਤ ਨਾਲ ਸਮਾਪਤ
ਲਾਂਬੜਾ, 26 ਨਵੰਬਰ (ਗੁਰਮੇਲ ਸਿੰਘ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ (ਜਲੰਧਰ) ਵਿਖੇ 41ਵਾਂ ਸਾਲਾਨਾ ਸੱਭਿਆਚਾਰਕ ਸਮਾਗਮ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਇੰਗਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਪਰਮਜੀਤ ਸਿੰਘ ਨੇ ਸ਼ਿਰਕਤ ਕੀਤੀ।
ਲਾਂਬੜਾ, 26 ਨਵੰਬਰ (ਗੁਰਮੇਲ ਸਿੰਘ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਂਬੜਾ (ਜਲੰਧਰ) ਵਿਖੇ 41ਵਾਂ ਸਾਲਾਨਾ ਸੱਭਿਆਚਾਰਕ ਸਮਾਗਮ ਉਤਸ਼ਾਹ ਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਇੰਗਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਪਰਮਜੀਤ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਉਪਰੰਤ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਵਲੋਂ ਸ਼ਮਾ ਰੌਸ਼ਨ ਕਰਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਦਰਸਾਉਂਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ’ਚ ਲੋਕ ਗੀਤ, ਸਮੂਹ ਗੀਤ, ਪੰਜਾਬੀ ਲੋਕ ਨਾਚ ਭੰਗੜਾ ਤੇ ਗਿੱਧਾ, ਨਰਸਰੀ ਵਿੰਗ ਦੇ ਨੰਨ੍ਹੇ-ਮੁੰਨੇ ਬੱਚਿਆਂ ਦੇ ਮਨਮੋਹਕ ਡਾਂਸ ਤੇ ਸੋਲੋ ਡਾਂਸ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਡਾ. ਨਿਰਮਲ ਸਿੰਘ ਨੇ ਆਪਣੇ ਸੰਬੋਧਨ ’ਚ ਪੰਜਾਬੀ ਸੱਭਿਆਚਾਰ, ਵਿਰਸੇ ਤੇ ਰਵਾਇਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਮੁੱਖ ਮਹਿਮਾਨ ਪਰਮਜੀਤ ਸਿੰਘ ਤੋਂ ਇਲਾਵਾ ਜਸਵੀਰ ਸਿੰਘ ਸਿੱਧੂ, ਸ੍ਰੀਮਤੀ ਸਿਮਰਨ ਕੌਰ ਸਿੰਘ ਢਿੱਲੋਂ, ਸ੍ਰੀਮਤੀ ਕੁਲਦੀਪ ਕੌਰ, ਜਸਵੰਤ ਸਿੰਘ ਸਿੱਧੂ, ਸ੍ਰੀਮਤੀ ਚਰਨਜੀਤ ਕੌਰ ਸਿੱਧੂ, ਜਗਦੀਪ ਸਿੰਘ ਸਿੱਧੂ, ਤਰਨਦੀਪ ਸਿੰਘ ਸਿੱਧੂ, ਸੁਖਪ੍ਰੀਤ ਸਿੰਘ ਪਵਾਰ, ਬਲਜੀਤ ਕੌਰ ਪਵਾਰ, ਜਗਵਿੰਦਰ ਸਿੰਘ ਪਵਾਰ ਤੇ ਮਿਸ ਜੇਜ਼ਮੀਨ ਪਵਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਸਿੱਧੂ, ਸੁਖਦੇਵ ਸਿੰਘ ਅਠਵਾਲ, ਡਾ. ਨਿਰਮਲ ਸਿੰਘ ਅਤੇ ਮੈਂਬਰ ਗੁਰਪੁਰਸ਼ੋਤਮ ਸਿੰਘ ਤੋਂ ਇਲਾਵਾ, ਭਗਵੰਤ ਸਿੰਘ ਪ੍ਰਿੰਸੀਪਲ, ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।