ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਹੋਵੇਗਾ ਨਸ਼ਾ ਤੇ ਅਪਰਾਧ ਮੁਕਤ-ਭਾਜਪਾ ਕਾਨੂੰਨੀ ਸੈੱਲ
ਜਲੰਧਰ, 26 ਨਵੰਬਰ (ਸ਼ਿਵ)-ਭਾਜਪਾ ਦੇ ਕਾਨੂੰਨੀ ਸੈੱਲ ਨੇ ਕਿਹਾ ਹੈ ਕਿ ਜੇਕਰ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਮੁਕਤ ਤੇ ਅਪਰਾਧ ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵੇਗੀ। ਇਹ ਗੱਲ ਗੱਲਬਾਤ ਕਰਦਿਆਂ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਵਿਕਾਸ ਭਾਰਦਵਾਜ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਰਾਜ ਕੁਮਾਰ ਭੱਲਾ ਤੇ ਐਡਵੋਕੇਟ ਉਮੇਸ਼ ਓਹਰੀ, ਰਵਨੀਤ ਸਿੰਘ ਸਰਨਾ, ਗਗਨ ਬੇਦੀ, ਮੋਹਿਤ ਕਰੀਰ, ਮਨਿੰਦਰ ਤੇ ਸਮਾਈਲੀ ਨੇ ਕਹੀ।
ਜਲੰਧਰ, 26 ਨਵੰਬਰ (ਸ਼ਿਵ)-ਭਾਜਪਾ ਦੇ ਕਾਨੂੰਨੀ ਸੈੱਲ ਨੇ ਕਿਹਾ ਹੈ ਕਿ ਜੇਕਰ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਮੁਕਤ ਤੇ ਅਪਰਾਧ ਮੁਕਤ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਵੇਗੀ। ਇਹ ਗੱਲ ਗੱਲਬਾਤ ਕਰਦਿਆਂ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਵਿਕਾਸ ਭਾਰਦਵਾਜ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਰਾਜ ਕੁਮਾਰ ਭੱਲਾ ਤੇ ਐਡਵੋਕੇਟ ਉਮੇਸ਼ ਓਹਰੀ, ਰਵਨੀਤ ਸਿੰਘ ਸਰਨਾ, ਗਗਨ ਬੇਦੀ, ਮੋਹਿਤ ਕਰੀਰ, ਮਨਿੰਦਰ ਤੇ ਸਮਾਈਲੀ ਨੇ ਕਹੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਕੇਂਦਰ ’ਚ ਪਹਿਲਾਂ ਹੀ ਭਾਜਪਾ ਦੀ ਸਰਕਾਰ ਹੈ ਤੇ ਜੇਕਰ ਪੰਜਾਬ ਵਿਚ ਵੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਨਵੀਂ ਗਤੀ ਮਿਲੇਗੀ।