27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲ ਆਈ ਹਸਪਤਾਲ ਦੇ ਸਹਿਯੋਗ ਨਾਲ ਬਜੂਹਾ ਖੁਰਦ ਵਿਖੇ ਮੁਫ਼ਤ ਅੱਖਾਂ ਦਾ ਕੈਂਪ 28 ਨੂੰ

ਜਲੰਧਰ, 26 ਨਵੰਬਰ (ਅ. ਬ.)

ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਅ.ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੁੱਖ ਸਾਗਰ ਸਾਹਿਬ, ਪਿੰਡ ਬਜੂਹਾ ਖੁਰਦ ਵਿਖੇ 28 ਨਵੰਬਰ 2026 ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅੱਖਾਂ ਦਾ ਮੁਫ਼ਤ ਜਾਂਚ ਅਤੇ ਇਲਾਜ ਕੈਂਪ ਲਗਾਇਆ ਜਾਵੇਗਾ। ਇਸ ਸੇਵਾ ਉਪਰਾਲੇ ਵਿੱਚ ਅਕਾਲ ਆਈ ਹਸਪਤਾਲ ਤੇ ਲੈਸਿਕ ਲੇਜ਼ਰ ਸੈਂਟਰ, ਜਲੰਧਰ ਦੀ ਮਾਹਿਰ ਡਾਕਟਰਾਂ ਦੀ ਟੀਮ ਮੁੱਖ ਡਾਕਟਰੀ ਸੇਵਾਵਾਂ ਨਿਭਾਏਗੀ। ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜ ਅਨੁਸਾਰ ਇਲਾਜ ਤੇ ਅਪਰੇਸ਼ਨਾਂ ਲਈ ਚੋਣ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਲਈ ਮੁਫ਼ਤ ਅਪਰੇਸ਼ਨਾਂ, ਦਵਾਈਆਂ ਤੇ ਐਨਕਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਅਕਾਲ ਆਈ ਹਸਪਤਾਲ ਦੀ ਭਾਗੀਦਾਰੀ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਮਾਹਿਰ ਅੱਖਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਆਪਣੇ ਨੇੜੇ ਹੀ ਮਿਲ ਸਕਣਗੀਆਂ। ਕੈਂਪ ਦਾ ਆਯੋਜਨ ਗੁਰਦੁਆਰਾ ਸੁੱਖ ਸਾਗਰ ਸਾਹਿਬ ਦੀ ਪ੍ਰਬੰਧਕ ਕਮੇਟੀ, ਐੱਨ.ਆਰ.ਆਈ. ਸਹਿਯੋਗੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਇਲਾਕਾ ਵਾਸੀਆਂ ਨੂੰ ਕੈਂਪ ਦਾ ਲਾਭ ਲੈਣ ਅਤੇ ਲੋੜਵੰਦ ਮਰੀਜ਼ਾਂ ਤੱਕ ਇਸ ਦੀ ਜਾਣਕਾਰੀ ਪਹੁੰਚਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸਿਲਵਰ ਐਨਕਲੇਵ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਤਹਿਸੀਲ ਕੰਪਲੈਕਸ ’ਚ ਅੱਜ ਸ਼ਾਮ 7 ਵਜੇ ਹੋਵੇਗਾ ਬਲੈਕਆਊਟ ਦਾ ਅਭਿਆਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।