28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਤਾ ਸਾਹਿਬ ਕੌਰ ਖ਼ਾਲਸਾ ਸਕੂਲ ਢੰਡੋਵਾਲ ਵਿਖੇ ਦੋ ਦਿਨਾ ਸਾਲਾਨਾ ਖੇਡਾਂ ਸ਼ੁਰੂ

ਸ਼ਾਹਕੋਟ, 27 ਨਵੰਬਰ (ਨਗਿੰਦਰ ਸਿੰਘ ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਸਾਲਾਨਾ ਦੋ ਦਿਨਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਪਹਿਲੇ ਦਿਨ ਦੀਆਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਸ.

ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਨਗਿੰਦਰ ਸਿੰਘ ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਸਾਲਾਨਾ ਦੋ ਦਿਨਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਪਹਿਲੇ ਦਿਨ ਦੀਆਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਸ. ਬਲਿਹਾਰ ਸਿੰਘ ਚੱਠਾ ਸਰਪੰਚ ਢੰਡੋਵਾਲ ਨੇ ਰਿਬਨ ਕੱਟਣ ਉਪਰੰਤ ਰੰਗ ਬਿਰੰਗੇ ਗੁਬਾਰਿਆਂ ਨੂੰ ਅਸਮਾਨ ਵੱਲ ਛੱਡ ਕੇ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਕੰਗ, ਜਸਵੀਰ ਸਿੰਘ ਸਿੰਧੜ, ਜਗਤੇਜ ਸਿੰਘ ਕੈਸ਼ੀਅਰ ਵੀ ਹਾਜ਼ਰ ਸਨ। ਆਏ ਹੋਏ ਮਹਿਮਾਨਾਂ ਵਲੋਂ ਜਗਾਈ ਗਈ ਮਸ਼ਾਲ ਨੂੰ ਲੈ ਕੇ ਸਕੂਲ ਦੀ ਵਿਦਿਆਰਥਣ ਵਲੋਂ ਖੇਡ ਮੈਦਾਨ ਵਿਚ ਘੁਮਾਇਆ ਤੇ ਵਿਦਿਆਰਥੀਆਂ ਨੂੰ ਖੇਡਾਂ ਦੌਰਾਨ ਖੇਡ ਭਾਵਨਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ। ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵੀ ਕੀਤਾ। ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਅਨੁਸ਼ਾਸਨ ਤੇ ਆਪਸੀ ਸਾਂਝ ਵਰਗੇ ਗੁਣਾਂ ਨੂੰ ਵਿਕਸਤ ਕਰਦੀਆਂ ਹਨ। ਪਹਿਲੇ ਦਿਨ ਵੱਖ ਵੱਖ ਉਮਰ ਵਰਗ ਦੇ ਬੱਚਿਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਸਨੇਹ ਲਤਾ, ਵਾਈਸ ਪ੍ਰਿੰਸੀਪਲ (ਸਕੂਲ) ਰਾਜਵਿੰਦਰ ਕੌਰ, ਵਾਈਸ ਪ੍ਰਿੰਸੀਪਲ (ਕਾਲਜ) ਪ੍ਰਵੀਨ ਕੌਰ ਸਮੇਤ ਸਕੂਲ ਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੇਗਮਪੁਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਦਰਬਾਰ ਚਿਸ਼ਤੀ ਸਾਬਰੀ ਸਾਈਂ ਸੋਢੀ ਸ਼ਾਹ ਦਾ 58ਵਾਂ ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।