27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਗੁਰੂ ਰਵਿਦਾਸਪੁਰਾ ਮੁਹੱਲੇ ਦੇ ਗੁਰੂ ਘਰ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਨੂਰਮਹਿਲ, 27 ਨਵੰਬਰ (ਤਜਿੰਦਰ ਕੁਮਾਰ)-ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸੀ. ਐੱਚ.

ਅਜੀਤ ਡੈਸਕ 28-11-2026
ਨੂਰਮਹਿਲ, 27 ਨਵੰਬਰ (ਤਜਿੰਦਰ ਕੁਮਾਰ)-ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸੀ. ਐੱਚ. ਸੀ. ਨੂਰਮਹਿਲ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸਪੁਰਾ ਮੁਹੱਲੇ ਸਥਿਤ ਗੁਰੂ ਘਰ ਵਿਖੇ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ। ਕੈਂਪ ਦਾ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਅਤੇ ਤਕਰੀਬਨ 70 ਮਰੀਜ਼ਾਂ ਨੇ ਮਾਹਿਰ ਡਾਕਟਰਾਂ ਕੋਲੋਂ ਆਪਣੀ ਸਿਹਤ ਦੀ ਜਾਂਚ ਕਰਵਾਈ। ਕੈਂਪ ਦੌਰਾਨ ਮੈਡੀਕਲ ਟੀਮ ਵੱਲੋਂ ਮਰੀਜ਼ਾਂ ਦੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਮੁਫ਼ਤ ਟੈਸਟ ਕੀਤੇ ਗਏ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਵਿਭਾਗ ਵਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾਕਟਰਾਂ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਅ, ਸੰਤੁਲਿਤ ਖ਼ੁਰਾਕ ਤੇ ਸਮੇਂ-ਸਮੇਂ ਸਿਰ ਸਰੀਰਕ ਜਾਂਚ ਕਰਵਾਉਣ ਲਈ ਜਾਗਰੂਕ ਕੀਤਾ। ਇਸ ਸਮਾਜ ਭਲਾਈ ਕਾਰਜ ਦੌਰਾਨ ਕੌਂਸਲਰ ਮਮਤਾ ਬਾਲੂ, ਰਜਿੰਦਰ ਕੁਮਾਰ ਤੇ ਕੌਂਸਲਰ ਸੁਭਾਸ਼ ਚੰਦਰ ਸੋਨੂੰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਨੂੰ ਸਫ਼ਲ ਬਣਾਉਣ ਵਿਚ ਡਾ. ਤਰੁਣ (ਮੈਡੀਕਲ ਅਫ਼ਸਰ), ਡਾ. ਗੁਰਮੇਲ (ਸਟਾਫ਼), ਡਾ. ਅਮਨਦੀਪ (ਸਟਾਫ਼), ਆਸ਼ਾ ਵਰਕਰ ਸੁਨੀਤਾ, ਸਵੀਤਾ, ਮਨਜੀਤ ਕੁਮਾਰੀ, ਪਰਮਿੰਦਰ ਤੇ ਆਂਗਣਵਾੜੀ ਵਰਕਰ ਬਲਜਿੰਦਰ ਨੇ ਅਹਿਮ ਸੇਵਾਵਾਂ ਨਿਭਾਈਆਂ।
ਪਿਛਲੀ ਖ਼ਬਰ ਸੁਰਿੰਦਰ ਸਿੰਘ ਕਾਲਾ ਦੀ ਮਾਤਾ ਦੀ ਅੰਤਿਮ ਅਰਦਾਸ ਕੱਲ੍ਹ ਅਗਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਥੰਮਣਵਾਲ ਵਿਖੇ 28.50 ਲੱਖ ਦੀ ਲਾਗਤ ਨਾਲ ਬਣੇ ਹੈਲਥ ਵੈੱਲਨੈੱਸ ਸੈਂਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।