ਕਾਂਗਰਸ ਨਕੋਦਰ ਵਿਧਾਨ ਸਭਾ ਹਲਕੇ ਦੀ ਰੁਕੀ ਹੋਈ ਵਿਕਾਸ ਦੀ ਲਹਿਰ ਨੂੰ ਮੁੜ ਖੜ੍ਹਾ ਕਰੇਗੀ-ਰਾਣਾ ਰੰਧਾਵਾ
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਨਕੋਦਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਬਾਠ ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਜਨਤਕ ਮੀਟਿੰਗ ਹੋਈ, ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਨੇ ਸੰਬੋਧਨ ਕੀਤਾ, ਜੋ ਇਨ੍ਹੀਂ ਦਿਨੀਂ ਨਕੋਦਰ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਿੰਡ ਬਾਠ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਪਿੰਡ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਰਿਸ਼ਤਾ ਹੈ ਤੇ ਸਮੁੱਚਾ ਨਕੋਦਰ ਇਲਾਕਾ ਅਗਾਂਹਵਧੂ ਸੋਚ ਵਾਲੇ ਲੋਕਾਂ ਦੀ ਧਰਤੀ ਹੈ।
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਨਕੋਦਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਪਿੰਡ ਬਾਠ ਵਿਖੇ ਕਾਂਗਰਸ ਪਾਰਟੀ ਦੀ ਇਕ ਅਹਿਮ ਜਨਤਕ ਮੀਟਿੰਗ ਹੋਈ, ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਨੇ ਸੰਬੋਧਨ ਕੀਤਾ, ਜੋ ਇਨ੍ਹੀਂ ਦਿਨੀਂ ਨਕੋਦਰ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਿੰਡ ਬਾਠ ਵਿਖੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਪਿੰਡ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਰਿਸ਼ਤਾ ਹੈ ਤੇ ਸਮੁੱਚਾ ਨਕੋਦਰ ਇਲਾਕਾ ਅਗਾਂਹਵਧੂ ਸੋਚ ਵਾਲੇ ਲੋਕਾਂ ਦੀ ਧਰਤੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪੰਜਾਬ ਵਿਚ ਹਰੀ ਕ੍ਰਾਂਤੀ ਆਈ ਸੀ, ਤਾਂ ਇਸ ਇਲਾਕੇ ਦੇ ਕਿਸਾਨਾਂ ਨੇ ਸਭ ਤੋਂ ਪਹਿਲਾਂ ਨਵੇਂ ਬੀਜ ਤੇ ਖੇਤੀ ਦੇ ਆਧੁਨਿਕ ਤਰੀਕੇ ਅਪਣਾਏ ਸਨ। ਉਨ੍ਹਾਂ ਦੱਸਿਆ ਕਿ ਨਕੋਦਰ ਵਿਧਾਨ ਸਭਾ ਹਲਕੇ ਵਿਚ 175 ਪਿੰਡ ਹਨ ਤੇ ਮੌਜੂਦਾ ਸਮੇਂ ਵਿਚ ਇਸ ਹਲਕੇ ਦੀ ਸਭ ਤੋਂ ਵੱਡੀ ਲੋੜ ਉਦਯੋਗ, ਵਪਾਰ ਤੇ ਖੇਤੀਬਾੜੀ ਨੂੰ ਬਰਾਬਰ ਮਹੱਤਤਾ ਦੇ ਕੇ ਅੱਗੇ ਵਧਾਉਣ ਦੀ ਹੈ, ਕਿਉਂਕਿ ਇਸ ਨਾਲ ਹੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਤੇ ਆਰਥਿਕ ਤਰੱਕੀ ਤੇਜ਼ ਹੋਵੇਗੀ। ਰਾਜਿੰਦਰ ਪਾਲ ਸਿੰਘ ਰਾਣਾ ਰੰਧਾਵਾ ਨੇ ਮੌਜੂਦਾ ‘ਆਪ’ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਕੋਦਰ ਦਾ ਵਿਕਾਸ ਪੂਰੀ ਤਰ੍ਹਾਂ ਰੁਕ ਗਿਆ ਹੈ ਤੇ ਇੱਥੋਂ ਦੀ ਨੌਜਵਾਨੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਨਕੋਦਰ ਵਿਧਾਨ ਸਭਾ ਹਲਕੇ ਨੂੰ 50 ਕਰੋੜ ਰੁਪਏ ਦੇ ਵਿਕਾਸ ਕਾਰਜ ਦਿੱਤੇ ਗਏ ਸਨ ਅਤੇ ਨਕੋਦਰ ਤੇ ਨੂਰਮਹਿਲ ਨਗਰ ਕੌਂਸਲਾਂ ਨੂੰ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ ਸੀ ਪਰ ਅੱਜ ਨਗਰ ਕੌਂਸਲਾਂ ਸਰਕਾਰੀ ਗ੍ਰਾਂਟਾਂ ਨੂੰ ਤਰਸ ਰਹੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਿਰਫ਼ ਕਾਂਗਰਸ ਪਾਰਟੀ ਹੀ ਇਲਾਕੇ ਵਿਚ ਵਿਕਾਸ ਦੀ ਲਹਿਰ ਨੂੰ ਮੁੜ ਖੜ੍ਹਾ ਕਰੇਗੀ। ਇਸ ਮੌਕੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਹਨੀ ਸੰਧੂ, ਕਾਂਗਰਸ ਦੇ ਅਨੁਸੂਚਿਤ ਜਾਤੀ ਵਿਭਾਗ ਦੇ ਮੀਤ ਚੇਅਰਮੈਨ ਐਡਵੋਕੇਟ ਗੌਰਵ ਸੱਭਰਵਾਲ, ਪੰਚ ਹਰਜਿੰਦਰ ਕੌਰ, ਪੰਚ ਗੁਰਬਖਸ਼ ਕੌਰ, ਪੰਚ ਕੁਲਦੀਪ, ਸਾਬਕਾ ਸਰਪੰਚ ਕੁਲਵਿੰਦਰ, ਪੰਚ ਮੋਹਿਤ, ਸ੍ਰੀ ਗੁਰੂ ਰਵਿਦਾਸ ਮਹਾਰਾਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੇਦ ਪ੍ਰਕਾਸ਼, ਕੁਲਵਿੰਦਰ ਕੁਮਾਰ ਨਿੱਕੂ ਅਤੇ ਚੇਤਨ ਸਿੰਘ ਹਾਜ਼ਰ ਸਨ।