29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਪੋਰਟਸ ਕਾਲਜ ਜਲੰਧਰ ਵਿਖੇ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

ਜਲੰਧਰ, 28 ਨਵੰਬਰ (ਡਾ ਜਤਿੰਦਰ ਸਾਬੀ)– ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਦੀ ਦੋ ਰੋਜ਼ਾ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦਾ ਆਗਾਜ਼ ਹੋਇਆ। ਇਸ ਚੈਂਪੀਅਨਸ਼ਿਪ ਵਿਚ ਸਪੋਰਟਸ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।

ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਡਾ ਜਤਿੰਦਰ ਸਾਬੀ)– ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਦੀ ਦੋ ਰੋਜ਼ਾ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦਾ ਆਗਾਜ਼ ਹੋਇਆ। ਇਸ ਚੈਂਪੀਅਨਸ਼ਿਪ ਵਿਚ ਸਪੋਰਟਸ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਉਲੰਪੀਅਨ ਸ. ਰਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਪ੍ਰਿੰਸੀਪਲ ਡਾ.ਰਣਬੀਰ ਸਿੰਘ ਵਲੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਕਾਲਜ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਉਪਰ ਵੀ ਚਾਨਣਾ ਪਾਇਆ। ਉਨ੍ਹਾਂ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਕਾਲਜ ਵਿਚ ਨਵੇਂ ਸੈਸ਼ਨ ਤੋਂ ਬੀ. ਪੀ. ਐਡ ਅਤੇ ਐਮ. ਪੀ. ਐਡ ਕੋਰਸਾਂ ਲਈ ਵੀ ਦਾਖ਼ਲਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਵਿਚ 5000 ਮੀਟਰ, 100 ਮੀਟਰ, 800 ਮੀਟਰ , ਜੈਵਲਿਨ , ਹਰਡਲ, ਲੌਂਗ ਜੰਪ, ਹਾਈ ਜੰਪ, , ਟ੍ਰਿਪਲ ਜੰਪ, ਸ਼ਾਟ ਪੁੱਟ, 400 ਮੀਟਰ ਰਿਲੇ ਆਦਿ ਮੁਕਾਬਲੇ ਕਰਵਾਏ ਗਏ। 5000 ਮੀਟਰ ਵਿੱਚ ਪਹਿਲਾ ਸਥਾਨ ਸਪੋਰਟਸ ਕਾਲਜ ਜਲੰਧਰ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਪਹਿਲਾ , ਦੂਜਾ ਜਗਰੂਪ ਸਿੰਘ ਖ਼ਾਲਸਾ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਅੰਮ੍ਰਿਤਸਰ ਅਤੇ ਤੀਜਾ ਸਥਾਨ ਲਵਜੋਤ ਸਿੰਘ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਪਟਿਆਲਾ ਨੇ ਹਾਸਲ ਕੀਤਾ। 100 ਮੀਟਰ ਲੜਕਿਆਂ ਵਿੱਚ ਸਪੋਰਟਸ ਕਾਲਜ ਦੇ ਨਵਰੂਪ ਸਿੰਘ ਨੇ ਪਹਿਲਾ, ਮਨਿੰਦਰ ਸਿੰਘ ਨੇ ਦੂਜਾ ਅਤੇ ਜ਼ਸ਼ਨਪ੍ਰੀਤ ਸਿੰਘ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਮੁਕਾਬਲੇ ਵਿੱਚ ਲੜਕੀਆਂ ਵਿੱਚੋਂ ਭਾਰਤੀ ਕੁਮਾਰੀ ਭਾਗੋ ਮਾਜਰਾ ਕਾਲਜ ਨੇ ਪਹਿਲਾ ਪੂਜਾ ਦੇਵੀ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਪਟਿਆਲਾ ਨੇ ਦੂਜਾ ਅਤੇ ਖੁਸ਼ਪ੍ਰੀਤ ਕੌਰ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਤੀਜਾ ਸਥਾਨ ਹਾਸਲ ਕੀਤਾ। 4ਗੁਣਾ 100 ਰਿਲੇਅ ਵਿੱਚ ਲੜਕਿਆਂ ਦੀ ਟੀਮ ਵਿਚ ਸਪੋਰਟਸ ਕਾਲਜ ਜਲੰਧਰ ਪਹਿਲੇ, ਖ਼ਾਲਸਾ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਅੰਮ੍ਰਿਤਸਰ ਦੂਜੇ ਸਥਾਨ ਅਤੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਪਟਿਆਲਾ ਦੀ ਟੀਮ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਲੜਕੀਆਂ ਵਿੱਚ ਪਹਿਲੇ ਸਥਾਨ ਉੱਤੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਪਟਿਆਲਾ ਦੀ ਟੀਮ, ਦੂਜੇ ਉੱਤੇ ਸਪੋਰਟਸ ਕਾਲਜ ਜਲੰਧਰ ਅਤੇ ਤੀਜੇ ਉੱਪਰ ਖ਼ਾਲਸਾ ਕਾਲਜ ਆਫ ਫ਼ਿਜ਼ੀਕਲ ਐਜੂਕੇਸ਼ਨ ਅੰਮ੍ਰਿਤਸਰ ਦੀ ਟੀਮ ਰਹੀ।ਅੰਤ ਉਪਰ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ। ਇਸ ਮੌਕੇ ਸਪੋਰਟਸ ਯੂਨੀਵਰਸਿਟੀ ਤੋਂ ਡਾ. ਕੋਮਲ ਜੈਨ, ਡੀਨ ਰਿਸਰਚ ਉਚੇਚੇ ਤੌਰ ਉੱਤੇ ਪਹੁੰਚੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਜਲੰਧਰ ਉੱਤਰੀ ਹਲਕੇ ਦੀ ਸਿਆਸਤ ਗਰਮਾਈ ਸੀਟ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਵਧ ਸਕ... ਅਗਲੀ ਖ਼ਬਰ ਡੀ. ਜੀ. ਪੀ. ਐਮ. ਐਫ. ਫਾਰੂਕੀ ਭਾਰਤੀ ਚੋਕਬਾਲ ਫੈਡਰੇਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।