29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਸ਼ੋਕ ਕੁਮਾਰ ਪ੍ਰਧਾਨ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਜਲੰਧਰ, 28 ਨਵੰਬਰ (ਸ਼ਿਵ)-‘ਆਪ’ ਕੌਂਸਲਰ ਰਾਜ ਕੁਮਾਰ ਰਾਜੂ ਦੇ ਚਾਚਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਸ਼ੋਕ ਕੁਮਾਰ ਪ੍ਰਧਾਨ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ ਤੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਮਾ਼ਡਲ ਹਾਊਸ ਰੋਡ ਬਸਤੀ ਸ਼ੇਖ ਵਿਖੇ ਵਿਚ ਕੀਤਾ ਜਿਥੇ ਕਿ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰੋਬਿਨ ਸਾਂਪਲਾ, ਕੀਮਤੀ ਭਗਤ, ਸ਼ੋਭਾ ਭਗਤ, ਸੁਦੇਸ਼ ਭਗਤ, ਤਰਸੇਮ ਸਿੰਘ ਲਖੋਤਰਾ, ਗੌਰਵ ਗੋਰਾ,ਬਾਵਾ ਖੱਤਰੀ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਸ਼ਿਵ)-‘ਆਪ’ ਕੌਂਸਲਰ ਰਾਜ ਕੁਮਾਰ ਰਾਜੂ ਦੇ ਚਾਚਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਸ਼ੋਕ ਕੁਮਾਰ ਪ੍ਰਧਾਨ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ ਤੇ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਮਾ਼ਡਲ ਹਾਊਸ ਰੋਡ ਬਸਤੀ ਸ਼ੇਖ ਵਿਖੇ ਵਿਚ ਕੀਤਾ ਜਿਥੇ ਕਿ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰੋਬਿਨ ਸਾਂਪਲਾ, ਕੀਮਤੀ ਭਗਤ, ਸ਼ੋਭਾ ਭਗਤ, ਸੁਦੇਸ਼ ਭਗਤ, ਤਰਸੇਮ ਸਿੰਘ ਲਖੋਤਰਾ, ਗੌਰਵ ਗੋਰਾ,ਬਾਵਾ ਖੱਤਰੀ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਅਸ਼ੋਕ ਕੁਮਾਰ ਪ੍ਰਧਾਨ ਦੇ ਪੁੱਤਰ ਅਰਜੁਨ ਬਰਾਰ, ਲੱਕੀ ਦੇਵ ਅਤੇ ਰਾਜਨ ਦੇਵ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਵਲੋਂ ਦਿੱਤਾ ਪਿਆਰ, ਸੰਸਕਾਰ ਤੇ ਅਨਮੋਲ ਸਿੱਖਿਆਵਾਂ ਹਮੇਸ਼ਾ ਉਨ੍ਹਾਂ ਦੇ ਜੀਵਨ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਇਸ ਦੌਰਾਨ ਕੌਂਸਲਰ ਰਾਜ ਕੁਮਾਰ ਰ ਾਜੂ ਨੇ ਭਾਵੁਕ ਹੁੰਦਿਆਂ ਕਿਹਾ ਕਿ ਅਸ਼ੋਕ ਕੁਮਾਰ ਪ੍ਰਧਾਨ ਦਾ ਵਿਛੌੜਾ ਪਰਿਵਾਰ ਲਈ ਬਹੁਤ ਵੱਡਾ ਸਦਮਾ ਹੈ। ਉਹ ਪਰਿਵਾਰ ਦੇ ਬਜ਼ੁਰਗ ਤੇ ਸਾਰਿਆਂ ਲਈ ਪ੍ਰੇਰਣਾ ਸਰੋਤ ਸਨ।
ਪਿਛਲੀ ਖ਼ਬਰ ਆਪਣੇ ਘਰਾਂ ਵਿਚ ਲੋਕ ਹੁਣ ਨਹੀਂ ਰਹੇ ਸੁਰੱਖਿਅਤ-ਅਸ਼ੋਕ ਸਰੀਨ ਅਗਲੀ ਖ਼ਬਰ ‘ਯੁਵਾ ਰੰਗ ਉਤਸਵ’ ਵਿਚ ਸਦਾਬਹਾਰ ਕਹਾਣੀਆਂ ਰਾਹੀਂ ਰੰਗਮੰਚ ਦੀ ਭਾਵਨਾ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।