29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖਾਨਪੁਰ ਰਾਜਪੂਤਾਂ ’ਚ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, 3 ਖ਼ਿਲਾਫ਼ ਮਾਮਲਾ ਦਰਜ

ਮਲਸੀਆਂ, 28 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਲਸੀਆਂ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਖਾਨਪੁਰ ਰਾਜਪੂਤਾਂ ਵਿਖੇ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਨਵਦੀਪ ਲਾਲ ਉਰਫ਼ ਦੀਪੂ (24) ਪੁੱਤਰ ਮਦਨ ਲਾਲ ਵਾਸੀ ਖਾਨਪੁਰ ਰਾਜਪੂਤਾਂ ਵਜੋਂ ਹੋਈ ਹੈ।

ਮ੍ਰਿਤਕ ਨਵਦੀਪ ਲਾਲ ਦੀਪੂ 29-11-2026
ਮਲਸੀਆਂ, 28 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਲਸੀਆਂ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਖਾਨਪੁਰ ਰਾਜਪੂਤਾਂ ਵਿਖੇ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਮ੍ਰਿਤਕ ਦੀ ਪਛਾਣ ਨਵਦੀਪ ਲਾਲ ਉਰਫ਼ ਦੀਪੂ (24) ਪੁੱਤਰ ਮਦਨ ਲਾਲ ਵਾਸੀ ਖਾਨਪੁਰ ਰਾਜਪੂਤਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਘਟਨਾ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ ਤੇ ਪੋਸਟਮਾਰਟਮ ਲਈ ਨਕੋਦਰ ਦੇ ਸਰਕਾਰੀ ਹਸਪਤਾਲ ਵਿਖੇ ਰਖਵਾ ਦਿੱਤਾ। ਪੋਸਟਮਾਰਟਮ ਉਪਰੰਤ ਲਾਸ਼ ਅੰਤਿਮ ਸੰਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਮਦਨ ਲਾਲ ਪੁੱਤਰ ਤਰਸੇਮ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮਨਦੀਪ ਸਿੰਘ ਉਰਫ਼ ਦੀਪਾ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਕਾਕਾ ਪੁੱਤਰ ਅਮਰਜੀਤ ਅਤੇ ਜਿੰਦਰ ਪੁੱਤਰ ਮੰਗਤ ਰਾਮ (ਸਾਰੇ ਵਾਸੀ ਖਾਨਪੁਰ ਰਾਜਪੂਤਾਂ) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਲੰਧਰ ਜ਼ਿਲ੍ਹੇ ’ਚ ਜੇ. ਐਨ. ਵੀ. ਐਸ. ਟੀ. 2027 ਦੀ ਪ੍ਰੀਖਿਆ ਸਫ਼ਲਤਾਪੂਰਵਕ ਹੋਈ ਅਗਲੀ ਖ਼ਬਰ ਕਰਨੈਲ ਸਿੰਘ ਬਿਲਗਾ ਓ. ਬੀ. ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।