29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਾਬਕਾ ਸਰਪੰਚ ਕਾਮਰੇਡ ਜੀਵਨ ਕੁਮਾਰ ਰੰਧੇਵ ਨੂੰ ਸ਼ਰਧਾਂਜਲੀਆਂ ਭੇਟ

ਗੁਰਾਇਆ, 28 ਨਵੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬੜਾ ਪਿੰਡ ਦੇ ਸਾਬਕਾ ਸਰਪੰਚ ਤੇ ਸਮਾਜ ਸੇਵਕ ਕਾਮਰੇਡ ਜੀਵਨ ਕੁਮਾਰ ਰੰਧੇਵ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਨੂੰ ਸ੍ਰੀ ਹਨੂਮਾਨ ਮੰਦਰ ਵਿਖੇ ਕਰਵਾਈ ਸ਼ੋਕ ਸਭਾ ਦੌਰਾਨ ਅੰਤਿਮ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਇਲਾਕੇ ਦੇ ਕਈ ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।

ਅਜੀਤ ਡੈਸਕ 29-11-2026
ਗੁਰਾਇਆ, 28 ਨਵੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬੜਾ ਪਿੰਡ ਦੇ ਸਾਬਕਾ ਸਰਪੰਚ ਤੇ ਸਮਾਜ ਸੇਵਕ ਕਾਮਰੇਡ ਜੀਵਨ ਕੁਮਾਰ ਰੰਧੇਵ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ, ਨੂੰ ਸ੍ਰੀ ਹਨੂਮਾਨ ਮੰਦਰ ਵਿਖੇ ਕਰਵਾਈ ਸ਼ੋਕ ਸਭਾ ਦੌਰਾਨ ਅੰਤਿਮ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਇਲਾਕੇ ਦੇ ਕਈ ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਿਲੌਰ ਤੋਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਜੀਵਨ ਕੁਮਾਰ ਰੰਧੇਵ ਨੇ ਆਪਣਾ ਸਮੁੱਚਾ ਜੀਵਨ ਸਿੱਖਿਆ, ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਸਮਰਪਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਜਿੰਦਰ ਸਿੰਘ ਲੱਲੀਆਂ ਨੇ ਉਨ੍ਹਾਂ ਵਲੋਂ ਕੀਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਪਿੰਡ ਵਿਚ ਸਰਕਾਰੀ ਹਸਪਤਾਲ, ਬੱਚਿਆਂ ਲਈ ਸਟੇਡੀਅਮ, ਧਰਮਸ਼ਾਲਾ ਅਤੇ ਸ੍ਰੀ ਗੁਰੂ ਅਮਰਦਾਸ ਬਿਰਧ ਆਸ਼ਰਮ ਲਈ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਮੈਡਮ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਸਰਪੰਚ ਜੀਵਨ ਕੁਮਾਰ ਰੰਧੇਵ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਕੀਤੇ ਗਏ ਕਾਰਜ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸ ਮੌਕੇ ਸੇਵਾਮੁਕਤ ਪ੍ਰਿੰਸੀਪਲ ਵਿਸ਼ਵੇਸ਼ਵਰ ਦੱਤ ਨੇ ਉਨ੍ਹਾਂ ਦੇ ਜੀਵਨ ਤੇ ਸਮਾਜਿਕ ਯੋਗਦਾਨ ਬਾਰੇ ਚਾਨਣਾ ਪਾਇਆ। ਮੰਚ ਸੰਚਾਲਨ ਰਾਜ ਬਹਾਦਰ ਸੰਧੀਰ ਨੇ ਦ ੱਸਿਆ ਕਿ ਜੀਵਨ ਕੁਮਾਰ ਰੰਧੇਵ ਨੇ ਇਨਕਲਾਬੀ ਗੀਤ ਵੀ ਲਿਖੇ ਤੇ ਉਹ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਸਨ। ਸ਼ੋਕ ਸਭਾ ਦੌਰਾਨ ਸੁਰਿੰਦਰ ਸਿੰਘ ਗੁਲਸ਼ਨ ਵਲੋਂ ਕੀਰਤਨ ਤੇ ਸਤਿਸੰਗ ਕੀਤਾ, ਜਦਕਿ ਪੰਡਿਤ ਮਨੋਜ ਕੁਮਾਰ ਸ਼ਰਮਾ ਨੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਪਾਇਆ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਅਗਲੀ ਖ਼ਬਰ ਇਕੋ ਰਾਤ ਵਿਚ ਪੰਜ ਟਰਾਂਸਫਾਰਮਰਾਂ ਦਾ ਸਾਮਾਨ ਤੇ ਦੋ ਮੋਟਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।