ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ
ਆਦਮਪੁਰ, 28 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਸਲਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਮਹਾਨ ਕੀਰਤਨ ਦਰਬਾਰ ਸਜਾਇਆ। ਇਸ ਸੰਬੰਧੀ ਪ੍ਰਧਾਨ ਅਮਨਦੀਪ ਸਿੰਘ ਬਿੱਟਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅਜੀਤ ਡੈਸਕ
29-11-2026