30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਉੱਠੇ ਮੁੱਦਿਆਂ ’ਤੇ ਹਰਕਤ ’ਚ ਨਗਰ ਨਿਗਮ, ਕੰਮ ਨਾ ਕਰਵਾਉਣ ਵਾਲੇ ਅਫ਼ਸਰਾਂ ਨੂੰ ਜਾਰੀ ਹੋਣਗੇ ਨੋਟਿਸ

ਜਲੰਧਰ, 29 ਨਵੰਬਰ (ਸ਼ਿਵ)- ਚਾਰ ਦਿਨ ਪਹਿਲਾਂ ਨਗਰ ਨਿਗਮ ਹਾਊਸ ਦੀ ਹੋਈ ਮੀਟਿੰਗ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕੌਂਸਲਰਾਂ ਵਲੋਂ ਆਪਣੇ-ਆਪਣੇ ਵਾਰਡਾਂ ’ਚ ਵਿਕਾਸ ਕਾਰਜਾਂ ਦੀ ਮਾੜੀ ਰਫ਼ਤਾਰ ਤੇ ਠੇਕੇਦਾਰਾਂ ਦੀ ਕਥਿਤ ਲਾਪਰਵਾਹੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਇਸ ਦੌਰਾਨ ਕੌਂਸਲਰਾਂ ਨੇ ਮੇਅਰ ਵਨੀਤ ਧੀਰ ਦੇ ਸਾਹਮਣੇ ਸ਼ਿਕਾਇਤ ਕੀਤੀ ਸੀ ਕਿ ਕਈ ਠੇਕੇਦਾਰ ਕੰਮਾਂ ਦੇ ਵਰਕ ਆਰਡਰ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਨਹੀਂ ਕਰ ਰਹੇ।

ਅਜੀਤ ਡੈਸਕ 30-11-2026
ਜਲੰਧਰ, 29 ਨਵੰਬਰ (ਸ਼ਿਵ)- ਚਾਰ ਦਿਨ ਪਹਿਲਾਂ ਨਗਰ ਨਿਗਮ ਹਾਊਸ ਦੀ ਹੋਈ ਮੀਟਿੰਗ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕੌਂਸਲਰਾਂ ਵਲੋਂ ਆਪਣੇ-ਆਪਣੇ ਵਾਰਡਾਂ ’ਚ ਵਿਕਾਸ ਕਾਰਜਾਂ ਦੀ ਮਾੜੀ ਰਫ਼ਤਾਰ ਤੇ ਠੇਕੇਦਾਰਾਂ ਦੀ ਕਥਿਤ ਲਾਪਰਵਾਹੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। ਇਸ ਦੌਰਾਨ ਕੌਂਸਲਰਾਂ ਨੇ ਮੇਅਰ ਵਨੀਤ ਧੀਰ ਦੇ ਸਾਹਮਣੇ ਸ਼ਿਕਾਇਤ ਕੀਤੀ ਸੀ ਕਿ ਕਈ ਠੇਕੇਦਾਰ ਕੰਮਾਂ ਦੇ ਵਰਕ ਆਰਡਰ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਨਹੀਂ ਕਰ ਰਹੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੇਅਰ ਵਲੋਂ ਸਬੰਧਤ ਅਫ਼ਸਰਾਂ ਨੂੰ ਨੋਟਿਸ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।ਹੁਣ ਮੇਅਰ ਦੀਆਂ ਇਨ੍ਹਾਂ ਹਦਾਇਤਾਂ ਤੋਂ ਬਾਅਦ ਨਗਰ ਨਿਗਮ ਦਾ ਬੀ. ਐਂਡ ਆਰ. (ਬਿਲਡਿੰਗ ਐਂਡ ਰੋਡਜ਼) ਵਿਭਾਗ ਹਰਕਤ ਵਿਚ ਆ ਗਿਆ ਹੈ। ਵਿਭਾਗੀ ਅਧਿਕਾਰੀਆਂ ਵਲੋਂ ਉਠਾਏ ਗਏ ਮਾਮਲਿਆਂ ਸਬੰਧੀ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਵਾਰਡਾਂ ਅੰਦਰ ਲੰਬੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਕਪੂਰਥਲਾ ਰੋਡ ਤੋਂ ਵਰਿਆਣਾ ਡੰਪ ਨੂੰ ਜਾਣ ਵਾਲੀ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦੇ ਖਰਾਬ ਕਰਨ ਦਾ ਮਾਮਲਾ ਵੀ ਸ਼ਾਮਲ ਹੈ। ਰਿਪੋਰਟਾਂ ਮਿਲਣ ਤੋਂ ਬਾਅਦ ਜ਼ਿੰਮੇਵਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਭਾਜਪਾ ਕੌਂਸਲਰ ਕੰਵਰ ਸਰਤਾਜ ਸਿੰਘ ਨੇ ਆਪਣੇ ਵਾਰਡ ਵਿਚ ਵਿਕਾਸ ਕਾਰਜ ਨਾ ਹੋਣ ਦਾ ਮੁੱਦਾ ਉਠਾਇਆ ਸੀ। ਉੱਥੇ ਹੀ ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਜੀਤ ਘੁੰਮਣ ਨੇ ਵਰਿਆਣਾ ਡੰਪ ਨੂੰ ਜਾਣ ਵਾਲੀ ਨਵੀਂ ਸੜਕ ਦੀ ਹਾਲਤ ਖ਼ਰਾਬ ਕਰਨ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ ਰੋਡ ਤੋਂ ਵਰਿਆਣਾ ਡੰਪ ਤੱਕ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਈ ਗਈ ਸੀ, ਪਰ ਅਗਲੇ ਹੀ ਦਿਨ ਉਸ ਸੜਕ ਤੋਂ ਕੂੜੇ ਦੀਆਂ ਗੱਡੀਆਂ ਲੰਘਣ ਕਾਰਨ ਸੜਕ ਖਰਾਬ ਹੋ ਗਈ। ਇਸ ਮਾਮਲੇ ਵਿਚ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਵੀ ਉਠਾਈ ਗਈ ਸੀ। ਇਸੇ ਤਰ੍ਹਾਂ ਕੌਂਸਲਰ ਰੋਮੀ ਵਧਵਾ ਨੇ ਬਿਲਡਿੰਗ ਵਿਭਾਗ ਦੇ ਕੰਮਕਾਜ ’ਤੇ ਸਵਾਲ ਖੜ੍ਹੇ ਕਰਦਿਆਂ ਆਪਣੇ ਕੰਮ ਨਾਲ ਸਬੰਧਤ ਫਾਈਲ ਵਿਭਾਗ ਵਿਚੋਂ ਗੁੰਮ ਹੋਣ ਦਾ ਮਾਮਲਾ ਹਾਊਸ ਵਿੱਚ ਉਠਾਇਆ ਸੀ। ਦੂਜੇ ਪਾਸੇ ਭਾਜਪਾ ਕੌਂਸਲਰ ਅਜੇ ਬੱਬਲ ਨੇ ਵੀ ਆਪਣੇ ਵਾਰਡ ਵਿਚ ਵਿਕਾਸ ਕਾਰਜਾਂ ਦੇ ਵਰਕ ਆਰਡਰ ਜਾਰੀ ਹੋਣ ਦੇ ਬਾਵਜੂਦ ਕੰਮ ਸ਼ੁਰੂ ਨਾ ਹੋਣ ਸਬੰਧੀ ਨਾਰਾਜ਼ਗੀ ਪ੍ਰਗਟਾਈ ਸੀ। ਹੁਣ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਵਿਭਾਗੀ ਅਧਿਕਾਰੀ ਰਿਪੋਰਟਾਂ ਦੀ ਉਡੀਕ ਕਰ ਰਹੇ ਹਨ। ਰਿਪੋਰਟਾਂ ਮਿਲਣ ਤੋਂ ਬਾਅਦ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਸਬੰਧਤ ਐਸ.ਡੀ.ਓਜ਼ ਨੂੰ ਨੋਟਿਸ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੌਂਸਲਰਾਂ ਵਲੋਂ ਉਠਾਏ ਗਏ ਵਾਰਡ ਪੱਧਰੀ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਵਾਉਣ ਅਤੇ ਮੁਕੰਮਲ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਨਗਰ ਨਿਗਮ ਹਾਊਸ ’ਚ ਕੌਂਸਲਰਾਂ ਵਲੋਂ ਉਠਾਏ ਗਏ ਮੁੱਦਿਆਂ ਤੋਂ ਬਾਅਦ ਹੁਣ ਦੇਖਣਾ ਇਹ ਹੋਵੇਗਾ ਕਿ ਵਿਭਾਗੀ ਜਾਂਚ ਵਿਚ ਕਿਹੜੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਹੁੰਦੀ ਹੈ ਅਤੇ ਲਟਕ ਰਹੇ ਵਿਕਾਸ ਕਾਰਜਾਂ ਨੂੰ ਕਿੰਨੀ ਜਲਦੀ ਪੂਰਾ ਕਰਵਾਇਆ ਜਾਂਦਾ ਹੈ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਨੇ ਘੇਰਾਬੰਦੀ ਕਰ ਕੇ ਚਲਾਈ ਸਰਚ ਮੁਹਿੰਮ, ਤਿੰਨ ਵੱਡੀਆਂ ਬਰਾਮਦਗੀਆਂ ਅਗਲੀ ਖ਼ਬਰ ਹਥਿਆਰ ਦਿਖਾ ਕੇ ਲੁੱਟ ਖੋਹ ਕਰਨ ਦੇ ਮਾਮਲੇ ’ਚ 3 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।