30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੁਲਿਸ ਨੇ 24 ਘੰਟਿਆਂ ’ਚ ਮੁੱਖ ਮੁਲਜ਼ਮ ਸਮੇਤ 2 ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 29 ਨਵੰਬਰ (ਐੱਮ. ਐੱਸ.

ਏ.ਡੀ.ਸੀ.ਪੀ. (ਸਿਟੀ-2) ਸ੍ਰੀਮਤੀ ਮਾਧਵੀ ਸ਼ਰਮਾ ਜਾਣਕਾਰੀ ਦਿੰਦੇ ਹੋਏ। ਤਸਵੀਰ : ਜੀ.ਪੀ. ਸਿੰਘ 30-11-2026
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ)-ਬੂਟਾ ਮੰਡੀ ਦੇ ਖੇਤਰ ’ਚ ਰਹਿੰਦੇ ਸਤਪਾਲ ਕਲੇਰ (57) ਦੀ ਉਸ ਦੇ ਹੀ ਤਾਏ ਦੇ ਲੜਕੇ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦੇਣ ਦੇ ਮਾਮਲੇ ’ਚ ਪੁਲਿਸ ਵਲੋਂ ਬੀਤੀ ਰਾਤ ਹੀ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਪਛਾਣ ਅਜੇ ਕਲੇਰ ਵਜੋਂ ਦੱਸੀ ਗਈ ਹੈ। ਪੁਲਿਸ ਨੇ ਇਸ ਮਾਮਲੇ ’ਚ ਪਹਿਲਾਂ ਹੀ ਅਜੇ ਦੇ ਭਰਾ ਅਮਰਜੀਤ ਕਲੇਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਵਾਰਦਾਤ ’ਚ ਇਸਤੇਮਾਲ ਕੀਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਸਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਦੇ ਘਰੋਂ ਦੋ ਹੋਰ ਹਥਿਆਰ, ਜਿਨ੍ਹਾਂ ’ਚ ਇਕ 32 ਬੋਰ ਦਾ ਪਿਸਤੌਲ ਤੇ ਇਕ ਰਿਵਾਲਵਰ ਸ਼ਾਮਲ ਹਨ ਵੀ ਬਰਾਮਦ ਕੀਤੇ। ਪੁਲਿਸ ਵਲੋਂ ਬਰਾਮਦ ਕੀਤੇ ਗਏ ਹਥਿਆਰਾਂ ਸੰਬੰਧੀ ਅਗਲੇਰੀ ਜਾਂਚ ਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ. (ਸਿਟੀ-2) ਸ੍ਰੀਮਤੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਜਾਰੀ ਹੈ। ਥਾਣਾ ਡਵੀਜ਼ਨ ਨੰਬਰ 6 ਦੇ ਵਧੀਕ ਥਾਣਾ ਮੁਖੀ ਰਵੀ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਕਲੇਰ ਨੂੰ ਬੀਤੇ ਦਿਨ ਅਦਾਲਤ ’ਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਅਜੇ ਕਲੇਰ ਨੂੰ ਅਦਾਲਤ ’ਚ ਪੇਸ਼ ਕਰਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਵਰਨਣ ਯੋਗ ਹੈ ਕਿ ਹਤਿਆ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਡੀ.ਸੀ.ਪੀ. (ਸਿਟੀ) ਆਦਿੱਤਿਆ ਐੱਸ. ਵਾਰੀਅਰ ਅਤੇ ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਮਾਮਲੇ ਸੰਬੰਧੀ ਕਾਰਵਾਈ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ, ਜਿਸ ਦੇ ਨਤੀਜੇ ਵਜੋਂ 24 ਘੰਟੇ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਨੇ ਘੇਰਾਬੰਦੀ ਕਰ ਕੇ ਚਲਾਈ ਸਰਚ ਮੁਹਿੰਮ, ਤਿੰਨ ਵੱਡੀਆਂ ਬਰਾਮਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।