ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਸੰਵਿਧਾਨ ਦਿਵਸ
ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ, ਲੋਹੀਆਂ ਰੋਡ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਇਕ ਪ੍ਰਭਾਵਸ਼ਾਲੀ ਐਕਟ ਪੇਸ਼ ਕੀਤਾ ਗਿਆ, ਜਿਸ ਰਾਹੀਂ ਸੰਵਿਧਾਨ ਵਿਚ ਦਰਜ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ, ਆਜ਼ਾਦੀ, ਸਮਾਨਤਾ ਤੇ ਨਿਆਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਮਝਾਇਆ ਗਿਆ।
ਮਲਸੀਆਂ, 29 ਨਵੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ, ਲੋਹੀਆਂ ਰੋਡ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਲੋਂ ਇਕ ਪ੍ਰਭਾਵਸ਼ਾਲੀ ਐਕਟ ਪੇਸ਼ ਕੀਤਾ ਗਿਆ, ਜਿਸ ਰਾਹੀਂ ਸੰਵਿਧਾਨ ਵਿਚ ਦਰਜ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ, ਆਜ਼ਾਦੀ, ਸਮਾਨਤਾ ਤੇ ਨਿਆਂ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਮਝਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਇਹ ਸੰਦੇਸ਼ ਦਿੱਤਾ ਕਿ ਭਾਰਤੀ ਸੰਵਿਧਾਨ ਸਾਨੂੰ ਨਾ ਸਿਰਫ਼ ਅਧਿਕਾਰ ਪ੍ਰਦਾਨ ਕਰਦਾ ਹੈ, ਸਗੋਂ ਆਪਣੇ ਫ਼ਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਸਿੱਖਿਆ ਵੀ ਦਿੰਦਾ ਹੈ। ਇਸ ਉਪਰੰਤ ਸੰਵਿਧਾਨ ਨਾਲ ਸਬੰਧਿਤ ਇਕ ਵਿਸ਼ੇਸ਼ ਕੁਇਜ਼ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇਕ ਅਜਿਹੇ ਸੰਵਿਧਾਨ ਦੀ ਲੋੜ ਸੀ, ਜੋ ਦੇਸ਼ ਦੇ ਸ਼ਾਸਨ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਨਾਲ-ਨਾਲ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰ ਸਕੇ ਅਤੇ ਸਾਰਿਆਂ ਨੂੰ ਬਰਾਬਰੀ, ਆਜ਼ਾਦੀ ਤੇ ਨਿਆਂ ਪ੍ਰਦਾਨ ਕਰੇ।